PreetNama
ਰਾਜਨੀਤੀ/Politics

ਪੰਜਾਬ ਕਾਂਗਰਸ ਨੂੰ ਝਟਕਾ, ਚਾਰ ਵਾਰ ਦੇ ਵਿਧਾਇਕ ਤੇ ਸਾਬਕਾ ਖੇਡ ਮੰਤਰੀ ਰਾਣਾ ਸੋਢੀ ਭਾਜਪਾ ‘ਚ ਸ਼ਾਮਲ, ਦੱਸੀ ਇਹ ਵਜ੍ਹਾ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਰਾਣਾ ਗੁਰਮੀਤ ਸੋਢੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਪਾਰਟੀ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਦਿਵਾਈ। ਰਾਣਾ ਗੁਰਮੀਤ ਸੋਢੀ ਨੇ ਅੱਜ ਹੀ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਹੈ। ਗੁਰਮੀਤ ਸਿੰਘ ਰਾਣਾ ਸੋਢੀ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।

ਆਖ਼ਿਰਕਾਰ ਕਈ ਦਿਨਾਂ ਤੋਂ ਉਨ੍ਹਾਂ ਦੇ ਕਾਂਗਰਸ ਛੱਡਣ ਦੇ ਲਗਾਏ ਜਾ ਰਹੇ ਕਿਆਫ਼ਿਆਂ ‘ਤੇ ਅੱਜ ਮੋਹਰ ਲੱਗ ਗਈ ਹੈ। ਪਹਿਲਾਂ ਉਨ੍ਹਾਂ ਦੇ ਪੰਜਾਬ ਲੋਕ ਕਾਂਗਰਸ ਪਾਰਟੀ ‘ਚ ਜਾਣ ਦੇ ਚਰਚੇ ਸਨ ਪਰ ਹੁਣ ਕਿਹਾ ਜਾ ਰਿਹਾ ਹੈ ਕਿ ਮੰਗਲਵਾਰ ਯਾਨੀ ਅੱਜ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਅਸਲ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮੁੱਖ ਮੰਤਰੀ ਦੇ ਤੌਰ ‘ਤੇ ਅਹੁਦਾ ਸੰਭਾਲਿਆ ਸੀ ਤਾਂ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਦੀ ਉਨ੍ਹਾਂ ਦੇ ਅਹੁਦੇ ਤੋਂ ਛੁੱਟੀ ਹੋ ਗਈ ਸੀ। ਸੋਢੀ ਕੈਪਟਨ ਦੇ ਕਰੀਬੀ ਮੰਨੇ ਜਾਂਦੇ ਹਨ। ਕਾਂਗਰਸ ‘ਚ ਜਿਵੇਂ ਨਾਰਾਜ਼ ਚੱਲ ਰਹੇ ਆਗੂਆਂ ਨੂੰ ਮਨਾਇਆ ਜਾ ਰਿਹਾ ਹੈ, ਸੋਢੀ ਨੇ ਸੋਚਿਆ ਹੋਵੇਗਾ ਕਿ ਸ਼ਾਇਦ ਉਨ੍ਹਾਂ ਨੂੰ ਵੀ ਮਨਾ ਲੈਣਗੇ ਪਰ ਅਜਿਹਾ ਹੋਇਆ ਨਹੀਂ।

Related posts

ਜਾਣੋ ਕੌਣ ਹਨ ਸੁਨੀਲ ਯਾਦਵ ਅਤੇ ਰੋਮੇਸ਼ ਸਭਰਵਾਲ? ਅਰਵਿੰਦ ਕੇਜਰੀਵਾਲ ਖਿਲਾਫ ਉਤਰੇ ਮੈਦਾਨ ‘ਚ…

On Punjab

ਛੱਤੀਸਗੜ੍ਹ: ਨਰਾਇਣਪੁਰ ਸੜਕ ਹਾਦਸੇ ਵਿੱਚ 3 ਦੀ ਮੌਤ, 12 ਜ਼ਖ਼ਮੀ

On Punjab

ਮਸਕ ਦਾ ਸਪੇਸਐਕਸ ਸੁਨੀਤਾ ਵਿਲੀਅਮਜ਼ ਤੇ ਬੈਰੀ ਨੂੰ ਲਿਆਏਗਾ ਵਾਪਸ

On Punjab