PreetNama
ਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੱਡਾ ਫੈਸਲਾ, ਕੱਚੇ ਮੁਲਾਜ਼ਮ ਹੋਣਗੇ ਪੱਕੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ। ਇਸ ਦੇ ਨਾਲ ਹੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਤਰੀਕ ਤੈਅ ਕੀਤੀ ਗਈ ਹੈ। ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਏਗਾ ਤੇ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਏਗਾ।

ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋਵੇਗਾ। ਪਹਿਲਾਂ ਗਵਰਨਰ ਦਾ ਭਾਸ਼ਨ ਹਏਗਾ। 6 ਮਾਰਚ ਨੂੰ ਭਾਸ਼ਨ ‘ਤੇ ਬਹਿਸ ਹੋਵੇਗੀ। 10 ਮਾਰਚ ਨੂੰ ਆਮ ਆਦਮੀ ਪਾਰਟੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਜਾਵੇਗਾ। 11 ਮਾਰਚ ਨੂੰ ਬਜਟ ‘ਤੇ ਬਹਿਸ ਹੋਵੇਗੀ।

ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗੀ ਹੈ। ਕੈਬਨਿਟ ਨੇ ਫੈਸਲਾ ਲਿਆ ਹੈ ਕਕਿ ਵੱਖ-ਵੱਖ ਵਿਭਾਗਾਂ ਵਿੱਚ 14714 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ।  ਇਸ ਦੇ ਨਾਲ ਹੀ ਮਜ਼ਦੂਰਾਂ ਦੀ ਦਿਹਾੜੀ ਵਿੱਚ 25 ਫ਼ੀਸਦੀ ਵਾਧਾ ਹੋਏਗਾ। ਸਰਕਾਰ ਨੇ ਕਿਹਾ ਹੈ ਕਿ 25 ਫੀਸਦੀ ਵਾਧਾ ਕਰਨ ਨੂੰ ਕਿਹਾ ਸੀ ਪਰ ਐਫ਼ਸੀਆਈ 20 ਫ਼ੀਸਦੀ ਉਤੇ ਰਾਜ਼ੀ ਹੋਈ ਹੈ। ਇਹ 5 ਫ਼ੀਸਦੀ ਦਾ ਬਕਾਇਆ ਪੰਜਾਬ ਸਰਕਾਰ ਪਾਵੇਗੀ।

Related posts

ਆਧੁਨਿਕ ਪਿਸਤੌਲਾਂ ਸਣੇ ਛੇ ਕਾਬੂ

On Punjab

ਦੋ ਅਕਾਲੀ ਦਲ ਬਣਨਾ ਚੰਗਾ ਸੰਕੇਤ ਨਹੀਂ, ਇਸ ਵੇਲੇ ਕੌਮ ਨੂੰ ਇਕਜੁੱਟਤਾ ਦੀ ਲੋੜ: ਧਾਮੀ

On Punjab

‘ਆਪ’ ’ਤੇ ਗਲਤ ਜਾਣਕਾਰੀ ਫੈਲਾਉਣ ਦਾ ਦੋਸ਼ ਹੇਠ ਐੱਫ ਆਈ ਆਰ ਦਰਜ

On Punjab