PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ‘ਚੋਂ ਗਾਰ ਕੱਢਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ’ਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ ‘ਚੋਂ ਕਿਸਾਨਾਂ ਨੂੰ ਗਾਰ ਕੱਢਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਦਰਿਆਵਾਂ ਦੇ ਨਾਲ ਲੱਗਦੀਆਂ ਜ਼ਮੀਨਾਂ ਦੇ ਮਾਲਕ ਕਿਸਾਨ ਹੁਣ ਆਪਣੀ ਜ਼ਮੀਨ ‘ਚੋਂ ਗਾਰ (ਡੀਸਿਲਟਿੰਗ) ਕੱਢ ਸਕਣਗੇ। ਪੰਜਾਬ ਸਰਕਾਰ ਨੇ 9 ਸੰਵੇਦਨਸ਼ੀਲ ਡੀਸਿਲਟਿੰਗ ਸਾਈਟਾਂ ਦੀ ਸ਼ਨਾਖ਼ਤ ਕੀਤੀ ਹੈ, ਜਿੱਥੋਂ ਜ਼ਮੀਨ ਮਾਲਕਾਂ ਨੂੰ ਆਪਣੀ ਲਾਗਤ ’ਤੇ ਡੀਸਿਲਟਿੰਗ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।|
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਮਗਰੋਂ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਦੇ ਦੌਰਾਨ ਕਿਸਾਨਾਂ ਦੇ ਖੇਤਾਂ ’ਚ ਰੇਤ ਚੜ੍ਹ ਗਈ ਸੀ ਅਤੇ ਉਸ ਸਮੇਂ ‘ਜਿਸ ਦਾ ਖੇਤ, ਉਸ ਦੀ ਰੇਤ’ ਸਕੀਮ ਨੂੰ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਸਤਲੁਜ ਤੇ ਘੱਗਰ ਦਰਿਆ ਦੇ ਐਨ ਨਾਲ ਲੱਗਦੇ 9 ਅਜਿਹੇ ਖੇਤਰਾਂ ਦੀ ਸ਼ਨਾਖ਼ਤ ਕੀਤੀ ਹੈ, ਜਿੱਥੋਂ ਜ਼ਮੀਨ ਮਾਲਕ ਕਿਸਾਨ ਪ੍ਰਵਾਨਗੀ ਲੈ ਕੇ ਡੀਸਿਲਟਿੰਗ ਕਰ ਸਕਣਗੇ। ਚੀਮਾ ਨੇ ਦੱਸਿਆ ਕਿ ਹੜ੍ਹਾਂ ਤੋਂ ਬਚਾਓ ਹਿਤ ਅਤੇ ਅਗਾਊਂ ਪ੍ਰਬੰਧ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਕੈਬਨਿਟ ਫ਼ੈਸਲੇ ਅਨੁਸਾਰ ਕਿਸਾਨ ਆਪਣੀ ਜ਼ਮੀਨ ‘ਚੋਂ ਕੱਢੀ ਰੇਤ ਜਾਂ ਮਿੱਟੀ ਨੂੰ ਆਪਣੀ ਲੋੜ ਅਨੁਸਾਰ ਮੁਫ਼ਤ ਵਰਤ ਸਕਣਗੇ ਅਤੇ ਕਿਸਾਨਾਂ ਨੂੰ ਇਹ ਮਨਜ਼ੂਰੀ 30 ਜੂਨ 2026 ਤੱਕ ਸਮਾਂਬੱਧ ਵੀ ਕੀਤੀ ਗਈ ਹੈ। ਸ਼ਨਾਖ਼ਤ ਸਾਈਟਾਂ ’ਚ ਹਰਸ਼ਾ ਬੇਲਾ, ਮੰਡਲਾ ਤਾਜੋਵਾਲ, ਰੁਕਨੇਵਾਲਾ,ਖੈਰਾ ਬੇਟ,ਬੁਰਜ ਚਹਿਲਾਂ ਅਤੇ ਕਰਾਲੀ ਆਦਿ ਸ਼ਾਮਲ ਹਨ।

ਪੰਜਾਬ ਪੰਚਾਇਤੀ ਰਾਜ ਰੂਲਜ਼ 1994 ’ਚ ਵੀ ਕੀਤੀ ਗਈ ਸੋਧ- ਪੰਜਾਬ ਕੈਬਨਿਟ ਵੱਲੋਂ ਅੱਜ ਪੰਜਾਬ ਪੰਚਾਇਤੀ ਰਾਜ ਰੂਲਜ਼ 1994 ’ਚ ਵੀ ਸੋਧ ਕੀਤੀ ਗਈ ਹੈ, ਜਿਸ ਮਗਰੋਂ ਹੁਣ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਜਾਣ ਵਾਲੇ ਚੇਅਰਮੈਨ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦੀ ਰੋਟੇਸ਼ਨ ’ਚ ਤਬਦੀਲੀ ਹੋਵੇਗੀ। ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਛੇ ਜ਼ਿਲ੍ਹਿਆਂ ਦੀ ਹੱਦਬੰਦੀ ’ਚ ਤਬਦੀਲੀ ਆਈ ਹੈ ਜਿਨ੍ਹਾਂ ਦੇ ਪਿੰਡਾਂ ਦੀ ਇੱਕ ਦੂਜੇ ਜ਼ਿਲ੍ਹੇ ’ਚ ਅਦਲਾ ਬਦਲੀ ਹੋਈ ਹੈ। ਇਸ ਅਦਲਾ ਬਦਲੀ ਕਾਰਨ ਛੇ ਜ਼ਿਲ੍ਹਿਆਂ ਦੀ ਹੱਦਬੰਦੀ ਵੀ ਬਦਲੀ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ’ਚ ਵੀ ਤਬਦੀਲੀ ਆਵੇਗੀ। ਜ਼ਿਲ੍ਹਾ ਮੁਹਾਲੀ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਪਰਿਸ਼ਦਾਂ ਦੇ  ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਰੋਸਟਰ ਤਬਦੀਲ ਹੋਵੇਗਾ।

Related posts

 ਦਿੱਲੀ-ਐੱਨਸੀਆਰ ਚ ਸੰਘਣੀ ਧੁੰਦ, ਲੋਕਾਂ ਨੇ ਕਿਹਾ- ਅੱਖਾਂ ਚ ਜਲਮ, ਸਾਹ ਲੈਣਾ ਹੋਇਆ ਮੁਸ਼ਕਿਲ

On Punjab

ਅਕਾਲੀਆਂ ਦੇ ਹਲਕਿਆਂ ‘ਚ ਸੰਨੀ ਦਿਓਲ ਦੇ ਜੇਤੂ ਰੱਥ ਨੂੰ ਬ੍ਰੇਕ, ਗੱਠਜੋੜ ‘ਤੇ ਪਏਗਾ ਅਸਰ?

On Punjab

ਸੌਫਟਵੇਅਰ ਕੰਪਨੀ ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਅਤੇ ਮੇਲਿੰਡਾ ਫ੍ਰੈਂਚ ਗੇਟਸ ਨੇ ਰਸਮੀ ਤੌਰ ‘ਤੇ ਤਲਾਕ ਲੈ ਲਿਆ ਹੈ। ਇਸ ਦੀਆਂ ਰਸਮਾਂ ਸੋਮਵਾਰ ਨੂੰ ਪੂਰੀਆਂ ਹੋ ਗਈਆਂ। ਨਿਊਜ਼ ਵੈਬਸਾਈਟ ਬਿਜ਼ਨੈੱਸ ਇਨਸਾਈਡਰ ਨੇ ਅਦਾਲਤੀ ਦਸਤਾਵੇਜ਼ਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। 27 ਸਾਲਾਂ ਦੇ ਵਿਆਹੁਤਾ ਜੀਵਨ ਤੋਂ ਬਾਅਦ ਦੋਵਾਂ ਨੇ 3 ਮਈ ਨੂੰ ਤਲਾਕ ਲਈ ਅਰਜ਼ੀ ਦਿੱਤੀ ਸੀ।

On Punjab