62.22 F
New York, US
October 10, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ’ਚ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਹੋਈ ‘ਚਿੱਟਾ’ ਸ਼ਬਦ ਦੀ ਸ਼ੁਰੂਆਤ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਅਤੇ ਉਨ੍ਹਾਂ ਦੇ ਵਰਕਰਾਂ ਨੂੰ ਮੋਗਾ ’ਚ ਨਸ਼ਿਆਂ ਖ਼ਿਲਾਫ਼ ਲੜਨ ਲਈ ਸਹੁੰ ਚੁਕਾਈ ਗਈ। ਇਹ ਸਹੁੰ ਚੁੱਕ ਸਮਾਗਮ ਇਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਗਿਆ। ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ 2007 ਤੋਂ 2017 ਤੱਕ ਅਕਾਲੀ ਦਲ-ਭਾਜਪਾ ਸਰਕਾਰ ਰਹੀ। ਉਨ੍ਹਾਂ ਨੇ ਪੰਜਾਬ ’ਚ ਪੰਥ ਦੇ ਨਾਂ ’ਤੇ ਸਰਕਾਰ ਬਣਾਈ ਪਰ ਉਨ੍ਹਾਂ ਨੇ ਪੰਜਾਬ ’ਚ ਨਸ਼ਾ ਫੈਲਾਇਆ। ਉਨ੍ਹਾਂ ਇਲਜ਼ਾਮ ਲਾਇਆ ਗਿਆ ਕਿ ਅਕਾਲੀ ਦਲ-ਭਾਜਪਾ ਸਰਕਾਰ ਦੇ ਸਮੇਂ ਹੀ ਪੰਜਾਬ ’ਚ ‘ਚਿੱਟਾ’ ਸ਼ਬਦ ਦੀ ਸ਼ੁਰੂਆਤ ਹੋਈ।

ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਲਗਾਤਾਰ ਮੀਟਿੰਗਾਂ ਕਰ ਰਹੇ ਹਨ, ਜਦਕਿ ਹਰਿਆਣਾ ਵਿੱਚ ਪੁਲਿਸ ਕਰਮਚਾਰੀ ਪੀੜਤ ਹਨ । ਹਰਿਆਣਾ ਦੇ ਇੱਕ ਕਰਮਚਾਰੀ ਸੁਨੀਲ ਸੰਧੂ ਨੇ ਕਿਹਾ ਕਿ ਨਸ਼ੇ ਵਿਰੋਧੀ ਮੁਹਿੰਮ ਚਲਾਈ ਪਰ ਮੈਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਉਸ ਨੇ ਲਿਖਿਆ ਹੈ ਕਿ ਝੂਠੇ ਕੇਸ ਵਿੱਚ ਫਸਾਉਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਸੀ.ਐੱਮ. ਤੇ ਰਾਜਪਾਲ ਤੋਂ ਉਸ ਪੁਲਿਸ ਕਰਮਚਾਰੀ ਨੂੰ ਐਵਾਰਡ ਵੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਸ਼ਿਆਂ ਦਾ ਅੱਡਾ ਬਣ ਚੁੱਕਿਆ ਹੈ ਅਤੇ ਹਰਿਆਣਾ ’ਚ ਨਸ਼ਿਆਂ ਖ਼ਿਲਾਫ਼ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਦਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਵਿਰੋਧੀ ਕੰਮ ਕੀਤਾ ਜਾ ਰਿਹਾ ਹੈ।

Related posts

2022 ‘ਚ ਇਨ੍ਹਾਂ ਮਸ਼ਹੂਰ ਹਸਤੀਆਂ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਰਾਜਨੀਤੀ-ਸੰਗੀਤ ਆਦਿ ਦੇ ਖੇਤਰਾਂ ‘ਚ ਪਿਆ ਨਾ ਪੂਰਾ ਹੋਣ ਵਾਲਾ ਘਾਟਾ

On Punjab

ਅਫ਼ਗਾਨਿਸਤਾਨ ’ਚ ਅਜੇ ਵੀ ਫਸੇ ਹਨ ਇਕ ਹਜ਼ਾਰ ਅਮਰੀਕੀ ਨਾਗਰਿਕ ਤੇ ਅਫਗਾਨ ਸਹਿਯੋਗੀ, ਇਨ੍ਹਾਂ ਨੂੰ ਸਜ਼ਾ ਦੇਣਾ ਚਾਹੁੰਦਾ ਹੈ ਤਾਲਿਬਾਨ

On Punjab

ਚੀਨ ‘ਚ ਉਈਗਰਾਂ ਨੇ ਕੱਟੜ ਮੁਸਲਮਾਨ ਛਾਪ ਦੇ ਡਰ ਤੋਂ ਨਹੀਂ ਰੱਖਿਆ ਰੋਜ਼ਾ

On Punjab