PreetNama
ਰਾਜਨੀਤੀ/Politics

ਪੰਜਾਬ ‘ਚ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ (ਯੂਨਾਈਟਿਡ) ਵਿਚਾਲੇ ਸੀਟਾਂ ਦੀ ਵੰਡ, ਜਾਣੋ ਕਿਸ ਦੇ ਹਿੱਸੇ ‘ਚ ਕਿੰਨੀਆਂ ਸੀਟਾਂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸੰਯੁਕਤ ਅਕਾਲੀ ਦਲ-ਢੀਂਡਸਾ ਵਿਚਾਲੇ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਭਾਜਪਾ 65 ਸੀਟਾਂ ‘ਤੇ ਅਤੇ ਪੰਜਾਬ ਲੋਕ ਕਾਂਗਰਸ 37 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜੇਗੀ। ਸੋਮਵਾਰ ਨੂੰ ਐਲਾਨ ਕਰਦੇ ਹੋਏ ਜੇਪੀ ਨੱਡਾ ਨੇ ਕਿਹਾ ਹੈ ਕਿ ਪੰਜਾਬ ‘ਚ ਐੱਨਡੀਏ ਦਾ ਜਿਹੜਾ ਗਠਜੋੜ ਹੋਇਆ ਹੈ ਉਸ ਵਿਚ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸੰਯੁਕਤ ਅਕਾਲੀ ਦਲ-ਢੀਂਡਸਾ, ਅਸੀਂ ਸਾਰੇ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਹਾਂ। ਭਾਜਪਾ 65, ਪੰਜਾਬ ਲੋਕ ਕਾਂਗਰਸ 37 ਸੀਟਾਂ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ‘ਤੇ ਚੋਣ ਲੜਨਗੇ।

ਇਸ ਦੌਰਾਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜੇਪੀ ਨੱਡਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਦੇਸ਼ ਦੀ ਸੁਰੱਖਿਆ ਲਈ ਪੰਜਾਬ ‘ਚ ਸਥਿਰ ਅਤੇ ਮਜ਼ਬੂਤ ​​ਸਰਕਾਰ ਦਾ ਗਠਨ ਜ਼ਰੂਰੀ ਹੈ। ਅਸੀਂ ਜਾਣਦੇ ਹਾਂ ਕਿ ਪਾਕਿਸਤਾਨ ਦੀਆਂ ਕਾਰਵਾਈਆਂ ਸਾਡੇ ਦੇਸ਼ ਲਈ ਕਿਵੇਂ ਦੀਆਂ ਰਹੀਆਂ ਹਨ। ਅਸੀਂ ਦੇਖਿਆ ਹੈ ਕਿ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਕਰਨ ਦੀਆਂ ਕੋਸ਼ਿਸ਼ਾਂ ਉੱਥੇ ਹੁੰਦੀਆਂ ਰਹਿੰਦੀਆਂ ਹਨ।

ਜੇਪੀ ਨੱਡਾ ਨੇ ਕਿਹਾ ਕਿ ਪੰਜਾਬ ‘ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਸੂਬੇ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉੱਥੇ ਸੁਰੱਖਿਆ ਅਹਿਮ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨਾ ਹੈ।

ਪੰਜਾਬ ‘ਚ ਮਾਫ਼ੀਆ ਰਾਜ ਦੇ ਖ਼ਾਤਮੇ ਸਬੰਧੀ ਨੱਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1984 ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ ਤੇ ਅੱਜ ਦੋਸ਼ੀ ਜੇਲ੍ਹ ‘ਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਭਾਜਪਾ ਗਠਜੋੜ ਦੀ ਸਰਕਾਰ ਬਣਨ ‘ਤੇ ਮਾਫ਼ੀਆ ਰਾਜ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ।

Related posts

ਕੈਪਟਨ ਨੇ ਕਾਂਗਰਸ ਨੂੰ ਕਹੀ ਅਲਵਿਦਾ, ਸੋਨੀਆ ਗਾਂਧੀ ਨੂੰ ਭੇਜਿਆ ਪੂਰੇ 7 ਪੇਜਾਂ ਦਾ ਅਸਤੀਫ਼ਾ, ਬਣਾਉਣਗੇ ‘ਪੰਜਾਬ ਲੋਕ ਕਾਂਗਰਸ’ ਪਾਰਟੀ

On Punjab

Kisan Andolan: ਰਾਕੇਸ਼ ਟਿਕੈਤ ਨੂੰ Whatsapp ’ਤੇ ਮਿਲੀਆਂ ਜਾਨ ਤੋਂ ਮਾਰਨ ਦੀਆਂ ਧਮਕੀਆਂ

On Punjab

ਕੈਨੇਡਾ ’ਚ ਮਾਰਕ ਕਾਰਨੇ ਦੀ ਕਮਾਂਡ ਹੇਠ ਲਿਬਰਲ ਪਾਰਟੀ ਦਾ ਹੋਇਆ ਉਭਾਰ

On Punjab