62.22 F
New York, US
October 10, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ’ਚ ਹੁਣ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ ਮਿਲਿਆ ਕਰੇਗੀ ਹੁਣ ‘ਫੂਡ ਕਿੱਟ’ : ਸੀ.ਐਮ. ਭਗਵੰਤ ਮਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ 40 ਲੱਖ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਦਾ ਭੰਡਾਰ ਹੈ ਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕਿੱਟ ਵਿਚ ਕਣਕ ਦੇ ਨਾਲ 2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ।
ਇਸ ਦੇ ਨਾਲ ਹੀ ਪੰਜਾਬ ’ਚ ਬਜਟ ਸੈਸ਼ਨ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਜਟ ਸੈਸ਼ਨ 6 ਤੋਂ 16 ਮਾਰਚ ਤੱਕ ਚੱਲੇਗਾ ਤੇ ਸਾਰਾ ਬਜਟ ਲੋਕਾਂ ਦੀ ਹਿੱਤ ਨੂੰ ਧਿਆਨ ’ਚ ਰੱਖ ਹੀ ਪੇਸ਼ ਕੀਤਾ ਜਾਵੇਗਾ। ਪੰਜਾਬ ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

Related posts

ਚੇਅਰਮੈਨ ਤੇਜਿੰਦਰ ਮਹਿਤਾ ਨੇ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਿੱਤਾ ਦਖ਼ਲ

On Punjab

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ। ਭਰਮੌਰ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 65 ਕਿਲੋਮੀਟਰ ਦੂਰ ਕਲੋਟੀ ਵਿਖੇ ਸਵੇਰੇ 9 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਜ਼ਖ਼ਮੀਆਂ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚ ਗਏ। ਪੁਲੀਸ ਅਤੇ ਹੋਮ ਗਾਰਡ ਦੇ ਜਵਾਨਾਂ ਸਮੇਤ ਐਮਰਜੰਸੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਭਰਮੌਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।

On Punjab

DECODE PUNJAB: ‘Wheat-paddy cycle suits Centre, wants Punjab to continue with it’

On Punjab