62.89 F
New York, US
September 21, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਤੇ ਹਰਿਆਣਾ ਵਿੱਚੋਂ ਮੌਨਸੂਨ ਦੀ ਵਾਪਸੀ

ਚੰਡੀਗੜ੍ਹ-  ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚੋਂ ਦੱਖਣੀ-ਪੱਛਮੀ ਮੌਨਸੂਨ ਨੇ ਵਾਪਸੀ ਕਰ ਲਈ ਹੈ। ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਵਿੱਚ ਅਗਲੇ ਕੁਝ ਦਿਨ ਮੌਸਮ ਸਾਫ਼ ਰਹੇਗਾ। ਇਸ ਦੌਰਾਨ ਦਿਨ ਸਮੇਂ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। ਇਸ ਵਾਰ ਪੰਜਾਬ ਤੇ ਹਰਿਆਣਾ ਵਿੱਚ ਮੌਨਸੂਮ ਮੱਠਾ ਰਿਹਾ ਹੈ, ਜਿਸ ਕਰਕੇ ਦੋਵਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਆਮ ਨਾਲੋਂ ਘੱਟ ਮੀਂਹ ਪਿਆ। ਪੰਜਾਬ ਵਿੱਚ ਆਮ ਨਾਲੋਂ 36 ਫ਼ੀਸਦ, ਹਰਿਆਣਾ ਵਿੱਚ 24 ਫ਼ੀਸਦ ਅਤੇ ਚੰਡੀਗੜ੍ਹ ਵਿੱਚ 14 ਫ਼ੀਸਦ ਘੱਟ ਮੀਂਹ ਪਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਮ ਤੌਰ ’ਤੇ ਮੌਨਸੂਨ ਦੌਰਾਨ 419.2 ਐੱਮ ਐੱਮ ਮੀਂਹ ਪੈਂਦਾ ਹੈ। ਇਸ ਵਾਰ ਪੰਜਾਬ ਵਿੱਚ ਆਮ ਨਾਲੋਂ 36 ਫ਼ੀਸਦ ਘੱਟ 267.8 ਐੱਮ ਐੱਮ ਮੀਂਹ ਪਿਆ। ਹਰਿਆਣਾ ਵਿੱਚ ਆਮ ਤੌਰ ’ਤੇ ਮੌਨਸੂਨ ਦੌਰਾਨ 413 ਐੱਮ ਐੱਮ ਮੀਂਹ ਪੈਂਦਾ ਹੈ, ਪਰ ਇਸ ਵਾਰ 24 ਫ਼ੀਸਦ ਘੱਟ 312.9 ਐੱਮ ਐੱਮ ਮੀਂਹ ਪਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 821.7 ਐੱਮ ਐੱਮ ਮੀਂਹ ਪੈਂਦਾ ਹੈ, ਜਦੋਂ ਕਿ ਇਸ ਵਾਰ 14 ਫ਼ੀਸਦ ਘੱਟ 708.1 ਐੱਮ ਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਵਿੱਚੋਂ ਮੌਨਸੂਨ ਨੇ ਵਾਪਸੀ ਸ਼ੁਰੂ ਕਰ ਦਿੱਤੀ ਹੈ। ਹੁਣ ਅਗਲੇ 3-4 ਦਿਨ ਮੌਸਮ ਸਾਫ ਰਹੇਗਾ। ਇਸ ਦੌਰਾਨ ਦਿਨ ਸਮੇਂ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ।

Related posts

ਹਿਮਾਚਲ ਵਿਚ ਭਾਰੀ ਮੀਂਹ ਮਗਰੋਂ ਚਾਰ ਜ਼ਿਲ੍ਹਿਆਂ ’ਚ ਸਕੂਲ ਬੰਦ; ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਯੈਲੋ ਅਲਰਟ

On Punjab

ਰੂਸ ਨੇ ਅਮਰੀਕੀ ਬਾਸਕਟਬਾਲ ਸਟਾਰ ਬ੍ਰਿਟਨੀ ਗ੍ਰੀਨਰ ਨੂੰ ਕੀਤਾ ਰਿਹਾਅ, ਬਦਲੇ ‘ਚ ਅਮਰੀਕਾ ਨੇ ਹਥਿਆਰਾਂ ਦੇ ਵਪਾਰੀ ਨੂੰ ਜੇਲ੍ਹ ਤੋਂ ਛੱਡਿਆ

On Punjab

US ’ਚ ਪਾਬੰਦੀ ਹੈ ਮਿਆਂਮਾਰ ਦੇ ਚੀਫ ਆਫ ਦਾ ਡਿਫੈਂਸ ਸਰਵਿਸ ਮਿਲ ਓਂਗ ਹੇਲਨਿੰਗ, ਟਵਿੱਟਰ ਤੇ ਫੇਸਬੁੱਕ ਨੇ ਵੀ ਲਗਾਇਆ ਹੋਇਆ ਹੈ ਬੈਨ

On Punjab