PreetNama
ਖਬਰਾਂ/News

ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਤੋਂ ਬਾਅਦ ਦਿੱਲੀ-ਐੱਨ ਸੀ ਆਰ ਵਿੱਚ ਪ੍ਰਦੂਸ਼ਣ ਵਧਿਆ

ਨਵੀਂ ਦਿੱਲੀ- ਦੇਸ਼ ਦੀ ਸਰਵਉਚ ਅਦਾਲਤ ਨੂੰ ਅੱਜ ਦੱਸਿਆ ਗਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਦਿੱਲੀ-ਐਨਸੀਆਰ ਵਿੱਚ ਹਵਾ ਦਾ ਮਿਆਰ ਖਰਾਬ ਹੋ ਗਿਆ ਹੈ। ਚੀਫ਼ ਜਸਟਿਸ ਬੀ.ਆਰ. ਗਵਈ ਦੀ ਅਗਵਾਈ ਵਾਲਾ ਬੈਂਚ ਇਸ ਮਾਮਲੇ ’ਤੇ 12 ਨਵੰਬਰ ਨੂੰ ਸੁਣਵਾਈ ਕਰੇਗਾ। ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਤੋਂ ਜਵਾਬ ਮੰਗਿਆ ਜਾਵੇ। ਉਨ੍ਹਾਂ ਨਾਸਾ ਦੀਆਂ ਸੈਟੇਲਾਈਟ ਫੋਟੋਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਸੂਬਿਆਂ ਵਿੱਚ ਪਰਾਲੀ ਸਾੜਨਾ ਸ਼ੁਰੂ ਹੋ ਗਿਆ ਹੈ ਅਤੇ ਇਹ ਦਿੱਲੀ-ਐਨਸੀਆਰ ਵਿੱਚ ਪਹਿਲਾਂ ਹੀ ਗੰਭੀਰ ਹਵਾ ਪ੍ਰਦੂਸ਼ਣ ਦੇ ਪੱਧਰ ਨੂੰ ਵਧਾ ਰਿਹਾ ਹੈ। ਉਨ੍ਹਾਂ ਕਿਹਾ, ‘ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਇਸ ਕਰ ਕੇ ਇਨ੍ਹਾਂ ਸੂਬਿਆਂ ਤੋਂ ਜਵਾਬ ਮੰਗਿਆ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਚੀਫ ਜਸਟਿਸ ਨੇ ਕਿਹਾ ਕਿ ਇਸ ਮਾਮਲੇ ’ਤੇ 12 ਨਵੰਬਰ ਨੂੰ ਹੁਕਮ ਜਾਰੀ ਕਰਨਗੇ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 3 ਨਵੰਬਰ ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੂੰ ਇੱਕ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਸੀ ਜਿਸ ਵਿੱਚ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਨੂੰ ਹੋਰ ਵਧਣ ਤੋਂ ਰੋਕਣ ਲਈ ਹੁਣ ਤੱਕ ਚੁੱਕੇ ਗਏ ਕਦਮਾਂ ਬਾਰੇ ਦੱਸਣ ਲਈ ਕਿਹਾ ਗਿਆ ਸੀ।

Related posts

ਸੈਲਫੀ ਲੈਂਦਿਆਂ ਆਇਰਲੈਂਡ ’ਚ ਭਾਰਤੀ ਵਿਦਿਆਰਥੀ ਦੀ ਮੌਤ

On Punjab

ਨਵੇਕਲੀ ਪਟੀਸ਼ਨ: ਸਾਰੀਆਂ ਔਰਤਾਂ ਲਈ ‘ਕਰਵਾਚੌਥ’ ਲਾਜ਼ਮੀ ਕਰਨ ਦੀ ਮੰਗ, ਹਾਈਕੋਰਟ ਵੱਲੋਂ ਖਾਰਜ

On Punjab

ਅਯੁੱਧਿਆ ’ਚ ਰਾਮ ਲੱਲਾ ਮੂਰਤੀ ਪ੍ਰਾਣਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ਦੇ ਸਮਾਗਮ ਸ਼ੁਰੂ

On Punjab