75.99 F
New York, US
August 5, 2025
PreetNama
ਰਾਜਨੀਤੀ/Politics

ਪੰਜਾਬ ਦੀ ਸਿਆਸਤ ‘ਚ ਧਮਾਕਾ; ਪ੍ਰਤਾਪ ਬਾਜਵਾ ਦੇ ਭਰਾ ਸਮੇਤ ਦੋ ਵਿਧਾਇਕ ਭਾਜਪਾ ‘ਚ ਸ਼ਾਮਲ

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਪੰਜਾਬ ਦੇ ਕੁੱਲ 16 ਲੀਡਰਾਂ ਨੇ ਭਾਜਪਾ ਜੁਆਇਨ ਕੀਤੀ ਹੈ। ਮਾਝੇ ਦੇ ਹਲਕਾ ਕਾਦੀਆਂ ਤੋਂ ਮੌਜੂਦਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਹਿਜੰਗ ਬਾਜਵਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਹੈੱਡਕੁਆਰਟਰ ਵਿਖੇ ਸ੍ਰੀ ਹਰਿਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਸਮੇਤ ਭਾਜਪਾ ਜੁਆਇਨ ਕੀਤੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਇਨ੍ਹਾਂ ਆਗੂਆਂ ਨੂੰ ਦਿੱਲੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਫਤਹਿਜੰਗ ਬਾਜਵਾ ਮੌਜੂਦਾ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਵੀ ਸਨ। ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ‘ਚ ਬਾਜਵਾ ਨੂੰ ਕਾਦੀਆਂ ਤੋਂ ਉਮੀਦਵਾਰ ਐਲਾਨਿਆ ਸੀ। ਹਾਲਾਂਕਿ ਕਾਦੀਆਂ ਸੀਟ ਤੋਂ ਪ੍ਰਤਾਪ ਸਿੰਘ ਬਾਜਵਾ ਵੀ ਦਾਅਵਾ ਪੇਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਕਾਦੀਆਂ ਤੋਂ ਚੋਣ ਲੜਨਗੇ ਪਰ ਕਿਸ ਦੇ ਖਿਲਾਫ ਹੋਵੇਗਾ ਇਹ ਸਮਾਂ ਆਉਣ ‘ਤੇ ਪਤਾ ਲੱਗੇਗਾ। ਇਹ ਸਾਰੇ ਕੈਪਟਨ ਦੇ ਕਰੀਬੀ ਹਨ। ਇਸ ਤੋਂ ਪਹਿਲਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਜਪਾ ਜੁਆਇਨ ਕੀਤੀ ਸੀ।

ਦੱਸ ਦੇਈਏ ਕਿ ਬੀਤੇ ਦਿਨੀਂ ਹੀ ਕਈ ਵੱਡੇ ਆਗੂ ਕਾਂਗਰਸ ਛੱਡ ਕੇ ਭਾਜਪਾ ਤੇ ‘ਪੰਜਾਬ ਲੋਕ ਕਾਂਗਰਸ’ ‘ਚ ਜਾ ਚੁੱਕੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਵੱਡੇ ਚਿਹਰੇ ਜਿਨ੍ਹਾਂ ਵਿਚ ਵਿਧਾਇਕ ਤੇ ਮੰਤਰੀ ਸ਼ਾਮਿਲ ਹਨ, ਕਾਂਗਰਸ ਛੱਡ ਕੇ ਭਾਜਪਾ ਅਤੇ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਅਕਾਲੀ ਦਲ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਗੁਰਤੇਜ ਗੁੜਿਆਨਾ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਤੁਹਾਨੂੰ ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਭਾਜਪਾ ਨੇ ਪੰਜਾਬ ‘ਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਪਾਰਟੀ ਸੂਬੇ ਵਿੱਚ ਲਗਾਤਾਰ ਆਪਣਾ ਧੜਾ ਵਧਾ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਸੀ, ਪਰ ਕਾਨੂੰਨਾਂ ਦੀ ਵਾਪਸੀ ਪੰਜਾਬ ਵਿੱਚ ਭਾਜਪਾ ਲਈ ਜੀਵਨ ਰੇਖਾ ਬਣ ਗਈ ਹੈ। ਹੁਣ ਦੂਜੀਆਂ ਪਾਰਟੀਆਂ ਦੇ ਆਗੂ ਵੀ ਭਾਜਪਾ ਤੋਂ ਪਰਹੇਜ਼ ਨਹੀਂ ਕਰ ਰਹੇ ਹਨ।

Related posts

ਰਾਸ਼ਟਰਪਤੀ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਪੰਜਾਬੀ ‘ਚ ਟਵੀਟ ਕਰ ਦਿੱਤੀ ਲੋਹੜੀ ਦੀ ਵਧਾਈ

On Punjab

Sargun Mehta: ਜ਼ਿੰਦਗੀ ‘ਚ ਹਾਰ ਮੰਨਣ ਤੋਂ ਪਹਿਲਾਂ ਸੁਣ ਲਓ ਸਰਗੁਣ ਮਹਿਤਾ ਦੀਆਂ ਇਹ ਗੱਲਾਂ, ਮਿਲੇਗੀ ਹਿੰਮਤ, ਦੇਖੋ ਵੀਡੀਓ

On Punjab

Tesla ਦੀ ਭਾਰਤ ਵਿਚ ਐਂਟਰੀ, ਮੁੰਬਈ ’ਚ ਪਹਿਲਾ ਖੁੱਲ੍ਹਿਆ

On Punjab