59.09 F
New York, US
May 21, 2024
PreetNama
ਰਾਜਨੀਤੀ/Politics

ਪੰਜਾਬ ਦੇ ਰਾਜਪਾਲ ਜੰਗ-ਏ-ਆਜ਼ਾਦੀ ਕਰਤਾਰਪੁਰ ਤੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਜੰਗ-ਏ-ਆਜ਼ਾਦੀ ਦਾ ਦੌਰਾ ਕੀਤਾ ਗਿਆ ਅਤੇ ਇਸ ਉਪਰੰਤ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਰ ਨਤਮਸਤਕ ਹੋਏ। ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ ਪੁੱਜਣ ’ਤੇ ਉਨ੍ਹਾਂ ਦਾ ਸਵਾਗਤ ਡਵੀਜ਼ਨਲ ਕਮਿਸ਼ਨਰ ਵੀਕੇ ਮੀਨਾ, ਡਿਪਟੀ ਕਮਿਸ਼ਨਰ ਤੇ ਜੰਗ-ਏ-ਆਜ਼ਾਦੀ ਯਾਦਗਾਰ ਦੇ ਸੀਈਓ ਘਨਸ਼ਿਆਮ ਥੋਰੀ, ਆਈਜੀ ਜਲੰਧਰ ਰੇਂਜ ਜੀਐੱਸ ਢਿੱਲੋਂ ਅਤੇ ਐੱਸਐੱਸਪੀ ਜਲੰਧਰ (ਦਿਹਾਤੀ) ਸਤਿੰਦਰ ਸਿੰਘ ਵੱਲੋਂ ਕੀਤਾ ਗਿਆ।

ਰਾਜਪਾਲ ਵੱਲੋਂ ਇਸ ਮੌਕੇ ਹਾਜ਼ਰ ਸ਼ਖਸੀਅਤਾਂ ਦੇ ਨਾਲ ਸਮੂਹ ਗੈਲਰੀਆਂ ਦਾ ਦੌਰਾ ਕੀਤਾ ਗਿਆ ਅਤੇ ਆਡੀਟੋਰੀਅਮ ਵਿਚ ਵੀ ਗਏ, ਜਿੱਥੇ ਉਨ੍ਹਾਂ ਆਜ਼ਾਦੀ ਦੇ ਸੰਗਰਾਮ ਦੌਰਾਨ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਨੂੰ ਓਸ ਵੇਲੇ ਦਰਪੇਸ਼ ਚੁਣੌਤੀਆਂ ਨੂੰ ਬਿਆਨ ਕਰਦੀ ਇੱਕ ਲਘੂ ਫਿਲਮ ਵੀ ਦੇਖੀ। ਉਨ੍ਹਾਂ ਯਾਦਗਾਰ ’ਚ ਬਣੇ ਸ਼ਹੀਦੀ ਸਮਾਰਕ ’ਤੇ ਫੁੱਲ ਭੇਟ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਬਾਅਦ ਦੁਪਹਿਰ ਉਨ੍ਹਾਂ ਸ੍ਰੀ ਦੇਵੀ ਤਾਲਾਬ ਮੰਦਰ ਵਿਖੇ ਮੱਥਾ ਟੇਕਿਆ ਗਿਆ, ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਵੀ ਭੇਟ ਕੀਤਾ ਗਿਆ। ਰਾਜਪਾਲ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਪ੍ਰਮੁੱਖ ਸਕੱਤਰ ਜੇਐੱਮ ਬਾਲਮੁਰੁਗਨ ਅਤੇ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨਾਲ ਮੰਦਰ ਦੀ ਪਰਿਕਰਮਾ ਕੀਤੀ ਗਈ। ਇਸ ਦੌਰਾਨ ਕਮੇਟੀ ਦੇ ਮੈਂਬਰਾਂ ਵੱਲੋਂ ਰਾਜਪਾਲ ਨੂੰ ਇਸ ਸਥਾਨ ਦੀ ਇਤਿਹਾਸਕ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ ਕਿਉਂਕਿ ਇਹ ਉੱਤਰ ਭਾਰਤ ਦੇ ਸ਼ਕਤੀਪੀਠਾਂ ਵਿਚੋਂ ਇੱਕ ਹੈ।

Related posts

ਅੰਮ੍ਰਿਤਸਰ ‘ਚ ਹੋਏ ਧਮਾਕੇ ਤੋਂ ਬਾਅਦ ਮੌਕੇ ‘ਤੇ ਪਹੁੰਚੇ ਡੀਜੀਪੀ, ਕਿਹਾ- ਪੁਲਿਸ ਹਰ ਐਂਗਲ ਤੋਂ ਕਰ ਰਹੀ ਹੈ ਜਾਂਚ

On Punjab

ਫੇਸਬੁੱਕ ‘ਤੇ ਸਿਆਸੀ ਜਕੜ, ਬੀਜੇਪੀ ਤੇ ਕਾਂਗਰਸ ‘ਚ ਕਿਉਂ ਛਿੜਿਆ ਵਿਵਾਦ!

On Punjab

J&K Bus Accident: ਪੁਲਵਾਮਾ ਦੇ NH-44 ‘ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 4 ਦੀ ਮੌਤ, ਕਈਆਂ ਦੀ ਹਾਲਤ ਗੰਭੀਰ

On Punjab