66.74 F
New York, US
October 13, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਦੇ ਲੋਕ ਅਤੇ ਸਿੱਖ ਸੰਗਤ ਇਸ ਗੁਰੂ-ਦੋਖੀ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ: ਢਿੱਲੋਂ

ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ‘ਆਪ’ ਨੇ ਆਪਣੇ ਸਿਆਸੀ ਹਿੱਤਾਂ ਲਈ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਗੁਰ ਮਰਿਯਾਦਾ ਨੂੰ ਭੰਗ ਕਰਕੇ ਗੁਰੂ ਘਰ ਨੂੰ ਬਦਨਾਮ ਕਰਨ ਦੀ ਸ਼ਰਮਨਾਕ ਕੋਸ਼ਿਸ਼ ਕੀਤੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਘਰ ਸਾਡੀ ਆਸਥਾ ਅਤੇ ਸ਼ਰਧਾ ਦੇ ਕੇਂਦਰ ਹਨ, ਪਰ ਆਮ ਆਦਮੀ ਪਾਰਟੀ ਨੇ ਆਪਣੇ ਸਿਆਸੀ ਸੁਆਰਥ ਲਈ ਇਸ ਪਵਿੱਤਰ ਅਸਥਾਨ ਨੂੰ ਵੀ ਨਹੀਂ ਬਖਸ਼ਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਵੀਡੀਓਜ਼ ਵਿੱਚ ਦੇਖਿਆ ਹੈ ਕਿ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸਿਆਸੀ ਨਾਅਰੇਬਾਜ਼ੀ ਕੀਤੀ ਅਤੇ ਹੰਗਾਮਾ ਕੀਤਾ। ਰਾਜਨੀਤੀ ਕਰਨ ਲਈ ਹੋਰ ਬਹੁਤ ਮੰਚ ਹੁੰਦੇ ਹਨ, ਪਰ ਗੁਰੂ ਘਰ ਦੀ ਮਰਿਯਾਦਾ ਅਤੇ ਪਵਿੱਤਰਤਾ ਨਾਲ ਖਿਲਵਾੜ ਕਰਨਾ ਬਹੁਤ ਹੀ ਨਿੰਦਣਯੋਗ ਹੈ।
ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਉਨ੍ਹਾਂ ਗੁਰੂ ਘਰ ਵਿੱਚ ਮਰਿਯਾਦਾ ਭੰਗ ਕੀਤੀ ਅਤੇ ਬਾਅਦ ਵਿੱਚ ਜਦੋਂ ਪੁਲਿਸ ਮਰਿਯਾਦਾ ਭੰਗ ਕਰਨ ਵਾਲਿਆਂ ਨੂੰ ਰੋਕਣ ਆਈ, ਤਾਂ ਆਪ ਆਗੂਆਂ ਨੇ ਪੁਲਿਸ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਬਦਨਾਮ ਕਰਨ ਦਾ ਝੂਠਾ ਪ੍ਰਚਾਰ ਸ਼ੁਰੂ ਕਰ ਦਿੱਤਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਸਾਫ਼ ਕਰ ਚੁੱਕੀ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਸਾਹਿਬ ਦੀ ਮਰਿਯਾਦਾ ਭੰਗ ਕੀਤੀ ਸੀ। ਪੁਲਿਸ ਤਾਂ ਦਰਬਾਰ ਹਾਲ ਤੱਕ ਗਈ ਵੀ ਨਹੀਂ ਸੀ, ਜਿੱਥੇ ਸੰਗਤ ਜੋੜੇ ਉਤਾਰ ਕੇ ਨਤਮਸਤਕ ਹੁੰਦੀ ਹੈ। ਪੁਲਿਸ ਨੇ ਕੇਵਲ ਗੁਰੂ ਘਰ ‘ਚ ਹੰਗਾਮਾ ਕਰਨ ਵਾਲਿਆਂ ਨੂੰ ਰੋਕਣ ਦਾ ਕੰਮ ਕੀਤਾ, ਜੋ ਸਭ ਦੇ ਸਾਹਮਣੇ ਹੈ।
ਕੇਵਲ ਸਿੰਘ ਢਿੱਲੋਂ ਨੇ ਸਵਾਲ ਕਰਦਿਆਂ ਕਿਹਾ, “ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਜਵਾਬ ਦੇਣ ਕਿ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਅੰਦਰ ਆਪਣੇ ਲੋਕ ਭੇਜ ਕੇ ਨਾਅਰੇਬਾਜ਼ੀ ਕਿਉਂ ਕਰਵਾਈ? ਗੁਰਦੁਆਰਾ ਬੰਗਲਾ ਸਾਹਿਬ, ਜਿੱਥੇ ਹਰ ਰੋਜ਼ ਹਜ਼ਾਰਾਂ ਲੋਕ ਆਸਰਾ ਲੈਂਦੇ ਹਨ ਅਤੇ ਲੰਗਰ ਛਕਦੇ ਹਨ, ਉਸ ਪਵਿੱਤਰ ਅਸਥਾਨ ਨੂੰ ਸਿਆਸੀ ਅਖਾੜਾ ਬਣਾਉਣਾ ਬਹੁਤ ਹੀ ਮੰਦਭਾਗਾ ਹੈ।”
ਉਨ੍ਹਾਂ ਪੰਜਾਬ ਦੇ ਲੋਕਾਂ ਅਤੇ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਗੁਰੂ-ਦੋਖੀ ਪਾਰਟੀ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਪਹਿਲਾਂ ਇਸੇ ਆਮ ਆਦਮੀ ਪਾਰਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਸੀ ਅਤੇ ਹੁਣ ਗੁਰੂ ਘਰਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਪੰਜਾਬੀ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਗੁਰੂ ਘਰਾਂ ਦੀ ਬੇਅਦਬੀ ਜਾਂ ਮਰਿਯਾਦਾ ਭੰਗ ਕਰਨ ਦੀਆਂ ਅਜਿਹੀਆਂ ਘਟਨਾਵਾਂ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Related posts

ਸੜ ਰਹੇ ਭਾਰਤ ‘ਤੇ ਅਮਰੀਕਾ ਦੀ ਨਜ਼ਰ, ਸਰਕਾਰ ਨੂੰ ਦਿੱਤੀ ਸਲਾਹ

On Punjab

ਰਾਹੁਲ ਗਾਂਧੀ ਦੀ ਸਰਕਾਰ ਤੋਂ ਮੰਗ : ਦੇਸ਼ ਦੇ 50 ਪ੍ਰਤੀਸ਼ਤ ਗਰੀਬ ਲੋਕਾਂ ਨੂੰ ਦਿੱਤੀ ਜਾਵੇ 7500 ਰੁਪਏ ਦੀ ਸਿੱਧੀ ਸਹਾਇਤਾ

On Punjab

ਪਾਰਲੀਮੈਂਟ ‘ਚ ਪਹੁੰਚੀਆਂ ਬੇਹੱਦ ਖੂਬਸੂਰਤ ਸੰਸਦ ਮੈਂਬਰ, ਜਾਣੋ ਕੌਣ

On Punjab