PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਵਿੱਚ 8 ਜ਼ਿਲ੍ਹਿਆਂ ਦੇ ਹੜ੍ਹਾਂ ਦੀ ਮਾਰ ਹੇਠ ਆਉਣ ਤੋਂ ਬਾਅਦ ਅਤੇ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਪ੍ਰਬੰਧਕਾਂ ਦੀ ਹੋਵੇਗੀ। ਇਸ ਲਈ ਉਨ੍ਹਾਂ ਸਾਰਿਆਂ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ ਵਿਗੜਦੇ ਹਾਲਾਤ ਕਰਕੇ ਸੂਬਾ ਸਰਕਾਰ ਨੇ ਲੰਘੇ ਦਿਨ ਸਾਰੇ ਸਕੂਲਾਂ ਵਿੱਚ ਵੀ ਛੁੱਟੀਆਂ ਤਿੰਨ ਸਤੰਬਰ ਤੱਕ ਵਧਾ ਦਿੱਤੀਆਂ ਸਨ। ਅੱਜ ਹਾਲਾਤ ਹੋਰ ਨਾਜ਼ੁਕ ਹੁੰਦਿਆਂ ਵੇਖ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਵੀ ਛੁੱਟੀ ਕਰ ਦਿੱਤੀ ਹੈ।

Related posts

ਬੌਲੀਵੁਡ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ

On Punjab

ਰੂਪਨਗਰ ’ਚ ਜਨ ਸ਼ਤਾਬਦੀ ਐਕਸਪ੍ਰੈੱਸ ’ਤੇ ਪਥਰਾਅ

On Punjab

ਬੋਰਿਸ ਜੌਨਸਨ ਦੇ ਚਾਰ ਕਰੀਬੀ ਸਹਿਯੋਗੀਆਂ ਨੇ ਦਿੱਤਾ ਅਸਤੀਫ਼ਾ, ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਉਨ੍ਹਾਂ ਦੀ ਸਥਿਤੀ

On Punjab