58.57 F
New York, US
October 29, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਦੇ ਹਾਲਾਤ ਚਿੰਤਾਜਨਕ, ਨਸ਼ਿਆਂ ਦਾ ਖ਼ਾਤਮਾ ਸਭ ਤੋਂ ਵੱਡੀ ਤਰਜੀਹ

ਮੋਹਾਲੀ- ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਮੋਹਾਲੀ ਪ੍ਰਧਾਨ ਚੌਧਰੀ ਸ਼ਿਆਮ ਲਾਲ ਗੁੱਜਰ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਖਰੜ੍ਹ ਹਲਕੇ ਦੇ ਪਿੰਡ ਗੁੜਾ ਵਿਖੇ ਰੱਖੇ ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦਿਆਂ ਨਿੱਘਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੌਧਰੀ ਸ਼ਿਆਮ ਲਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਦੇ ਭਲੇ ਲਈ ਬਹੁਤ ਵਧੀਆ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ “ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ” ਦੇ ਮੰਤਰ ਨਾਲ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ ਅਤੇ ਇਸੇ ਭਰੋਸੇ ਦੇ ਕਾਰਨ ਵੱਖ-ਵੱਖ ਭਾਈਚਾਰਿਆਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ।
ਢਿੱਲੋਂ ਨੇ ਕਿਹਾ ਕਿ ਅੱਜ ਗੁੱਜਰ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜਨਾ ਬੇਹੱਦ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁੱਜਰ ਭਾਈਚਾਰਾ ਆਪਣੀ ਮਿਹਨਤ ਅਤੇ ਸਮਾਜ ਪ੍ਰਤੀ ਯੋਗਦਾਨ ਲਈ ਜਾਣਿਆ ਜਾਂਦਾ ਹੈ ਅਤੇ ਪੰਜਾਬ ਦੀ ਤਰੱਕੀ ਵਿੱਚ ਇਸ ਭਾਈਚਾਰੇ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਿਆਮ ਲਾਲ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਭਾਜਪਾ ਹੋਰ ਮਜ਼ਬੂਤ ਹੋਈ ਹੈ।
ਸੂਬਾ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਚਿੰਤਾਜਨਕ ਹਨ। ਨਸ਼ਾ, ਗੈਂਗਸਟਰਵਾਦ, ਫਿਰੌਤੀਆਂ, ਕਤਲ, ਵਿਗੜੀ ਕਾਨੂੰਨ-ਵਿਵਸਥਾ, ਵਧਦਾ ਕਰਜ਼ਾ ਅਤੇ ਮਾਲੀ ਹਾਲਾਤ ਨੇ ਸੂਬੇ ਨੂੰ ਸੰਕਟ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦੇ ਹਨ, ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਸਰਕਾਰ ਦੀ ਨਾਕਾਮੀ ਸਾਹਮਣੇ ਲਿਆਉਣ ਵਾਲਿਆਂ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ।
ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਗੋਲੀਆਂ ਚੱਲ ਰਹੀਆਂ ਹਨ ਅਤੇ ਕਤਲ ਦੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਮਾਨਸਾ ਦੇ ਪਰਮਿੰਦਰ ਸਿੰਘ ਝੋਟਾ ਅਤੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਜੀਤੂ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨਸਾਫ਼ ਦੇਣ ਦੀ ਬਜਾਏ ਪੀੜਤ ਪਰਿਵਾਰਾਂ ਨੂੰ ਹੋਰ ਧੱਕੇਸ਼ਾਹੀ ਸਹਿਣੀ ਪੈ ਰਹੀ ਹੈ।
ਢਿੱਲੋਂ ਨੇ ਕਿਹਾ ਕਿ ਅੱਜ ਸਭ ਤੋਂ ਵੱਡਾ ਮਸਲਾ ਪੰਜਾਬ ਦੀਆਂ ਨਸਲਾਂ ਨੂੰ ਬਚਾਉਣ ਦਾ ਹੈ। ਜੇਕਰ ਸਾਡੇ ਧੀਆਂ-ਪੁੱਤ ਹੀ ਸੁਰੱਖਿਅਤ ਨਹੀਂ ਰਹਿਣਗੇ ਤਾਂ ਹੋਰ ਸੁੱਖ-ਸਹੂਲਤਾਂ ਦਾ ਕੋਈ ਅਰਥ ਨਹੀਂ ਰਹਿੰਦਾ। ਇਸ ਲਈ ਨਸ਼ਿਆਂ ਦਾ ਖ਼ਾਤਮਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਰਾਹੀਂ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਬਣਾਉਣ ਦਾ ਸੰਕਲਪ ਲਿਆ ਹੈ ਅਤੇ ਕੇਂਦਰ ਸਰਕਾਰ ਦੀਆਂ ਮੁਹਿੰਮਾਂ ਨਾਲ 31 ਦਸੰਬਰ 2029 ਤੱਕ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਇਮਾਨਦਾਰ ਸਰਕਾਰ ਦੀ ਲੋੜ ਹੈ ਅਤੇ ਭਾਜਪਾ ਦੇ ਸੁਸ਼ਾਸਨ ਅਤੇ ਵਿਕਾਸ ਦੇ ਟਰੈਕ ਰਿਕਾਰਡ ਦੇ ਆਧਾਰ ‘ਤੇ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਭਾਰਤੀ ਜਨਤਾ ਪਾਰਟੀ ਹੀ ਦੇ ਸਕਦੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ,ਚੌਧਰੀ ਓਮ ਪ੍ਰਕਾਸ਼ ਚੇਅਰਮੈਨ ਹਰਿਆਣਾ ਸਰਕਾਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ|

Related posts

Ukraine Russia War : ਪੋਲੈਂਡ ‘ਚ ਯੂਕਰੇਨ ਸ਼ਰਨਾਰਥੀਆਂ ਨੂੰ ਮਿਲੇ ਜੋ ਬਾਈਡਨ ,ਪੁਤਿਨ ਨੂੰ ਕਿਹਾ ‘ਕਸਾਈ’

On Punjab

ਬ੍ਰਿਟੇਨ ਦੇ ਸੈਨਾ ਮੁਖੀ ਦਾ ਵੱਡਾ ਬਿਆਨ, ਜਤਾਇਆ ਤੀਜੇ ਵਿਸ਼ਵ ਯੁੱਧ ਦਾ ਖਦਸ਼ਾ

On Punjab

ਫਰਵਰੀ 2026 ਲਈ ACAD ਮੁਕਾਬਲੇ ਦੇ ਨਤੀਜੇ ਐਲਾਨੇ ਗਏ

On Punjab