77.27 F
New York, US
May 30, 2026
PreetNama
ਖੇਡ-ਜਗਤ/Sports News

ਪੰਜਾਬ ਪੁਲਿਸ ਦੀ ਹਾਕੀ ਟੀਮ ‘ਤੇ ਲੱਗਿਆ ਚਾਰ ਸਾਲ ਦਾ ਬੈਨ

Punjab police hockey team ban: ਚੰਡੀਗੜ੍ਹ: ਪੰਜਾਬ ਪੁਲਿਸ ਦੀ ਹਾਕੀ ਟੀਮ ‘ਤੇ ਚਾਰ ਸਾਲ ਲਈ ਬੈਨ ਲੱਗ ਗਿਆ ਹੈ । ਇਸ ਦੇ ਨਾਲ ਹੀ ਪੀਐਨਬੀ ਦੀ ਟੀਮ ’ਤੇ ਵੀ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਹੈ । ਦਰਅਸਲ, ਸੋਮਵਾਰ ਨੂੰ ਦਿੱਲੀ ਵਿਖੇ 56ਵੇਂ ਨਹਿਰੂ ਹਾਕੀ ਟੂਰਨਾਮੈਂਟ ਦੇ ਫਾਈਨਲ ਵਿੱਚ ਦੋਵੇਂ ਟੀਮਾਂ ਦੇ ਖਿਡਾਰੀਆਂ ਵਿੱਚ ਹੱਥੋਪਾਈ ਹੋ ਗਈ ਸੀ । ਜਿਸ ਤੋਂ ਬਾਅਦ ਖੇਡ ਦਾ ਮੈਦਾਨ ਜੰਗ ਦੇ ਮੈਦਾਨ ਵਿੱਚ ਤਬਦੀਲ ਹੋ ਗਿਆ ।

ਇਸ ਘਟਨਾ ਤੋਂ ਬਾਅਦ ਜਵਾਹਰ ਲਾਲ ਨਹਿਰੂ ਹਾਕੀ ਟੂਰਨਾਮੈਂਟ ਸੁਸਾਇਟੀ ਵੱਲੋਂ ਸਖਤ ਫੈਸਲਾ ਲਿਆ ਗਿਆ । ਇਸ ਸਬੰਧੀ ਜਵਾਹਰ ਲਾਲ ਨਹਿਰੂ ਹਾਕੀ ਟੂਰਨਾਮੈਂਟ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਜਾਬ ਪੁਲਿਸ ’ਤੇ ਚਾਰ ਸਾਲ, ਜਦਕਿ ਪੀਐਨਬੀ ’ਤੇ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਹੈ । ਇਸ ਤੋਂ ਇਲਾਵਾ ਪ੍ਰਬੰਧਕਾਂ ਨੇ ਕਿਹਾ ਕਿ ਉਹ ਦੋਵਾਂ ਟੀਮਾਂ ਦੇ ਪ੍ਰਬੰਧਕਾਂ ਨੂੰ ਦੋਸ਼ੀ ਖਿਡਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਬਾਰੇ ਵੀ ਕਿਹਾ ਗਿਆ ਹੈ ।

ਉਥੇ ਹੀ ਦੂਜੇ ਪਾਸੇ ਭਾਰਤੀ ਹਾਕੀ ਵੱਲੋਂ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਗਿਆ ਤੇ ਟੂਰਨਾਮੈਂਟ ਦੇ ਨਿਰਦੇਸ਼ਕ ਮਹੇਸ਼ ਕੁਮਾਰ ਨੂੰ ਇੱਕ ਰਿਪੋਰਟ ਦੇਣ ਲਈ ਵੀ ਕਿਹਾ ਗਿਆ ਹੈ । ਇਸ ਤੋਂ ਇਲਾਵਾ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਬੱਤਰਾ ਵੱਲੋਂ ਵੀ ਇਸ ਘਟਨਾ ਵਿੱਚ ਸ਼ਾਮਿਲ ਖਿਡਾਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਕਿਹਾ ਗਿਆ ਹੈ ।

ਦਰਅਸਲ, ਇਹ ਲੜਾਈ ਉਸ ਸਮੇਂ ਸ਼ੁਰੂ ਹੋਈ ਜਦੋਂ ਦੋਵੇਂ ਟੀਮਾਂ 3-3 ਨਾਲ ਬਰਾਬਰੀ ’ਤੇ ਸਨ ਤੇ ਗੇਂਦ ਪੰਜਾਬ ਪੁਲਿਸ ਦੇ ਸਰਕਲ ਵਿੱਚ ਪੀਐਨਬੀ ਕੋਲ ਸੀ । ਜਿਸ ਤੋਂ ਬਾਅਦ ਖਿਡਾਰੀਆਂ ਵੱਲੋਂ ਇੱਕ-ਦੂਜੇ ’ਤੇ ਮੁੱਕਿਆਂ ਤੇ ਹਾਕੀਆਂ ਨਾਲ ਹਮਲਾ ਸ਼ੁਰੂ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਟੂਰਨਾਮੈਂਟ ਦੇ ਅਧਿਕਾਰੀਆਂ ਵੱਲੋਂ ਖਿਡਾਰੀਆਂ ਨੂੰ ਰੋਕਿਆ ਗਿਆ ।

Related posts

ICC WC 2019: ਵਿਸ਼ਵ ਕੱਪ ਵਿਚ ‘ਗੇਮ-ਚੇਜ਼ਰ’ ਸਾਬਤ ਹੋਣਗੇ ਮਲਿੰਗਾ

On Punjab

ਵਿਆਹ ਤੋਂ ਬਾਅਦ ਭਾਰਤ ਲਈ ਨਹੀਂ ਖੇਡਣਗੇ ਜਸਪ੍ਰੀਤ ਬੁਮਰਾਹ, ਪਹਿਲੇ IPL ‘ਚ ਆਉਣਗੇ ਨਜ਼ਰ

On Punjab

IOC ਦੇ ਮੁਖੀ ਨੇ ਦੱਸਿਆ, ਭਾਰਤ ਕਦੋਂ ਕਰਨਾ ਚਾਹੁੰਦੈ ਓਲੰਪਿਕ ਖੇਡਾਂ ਦੀ ਮੇਜ਼ਬਾਨੀ

On Punjab