41.14 F
New York, US
February 28, 2026
PreetNama
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਕਰਨ ਤੋਂ ਰੋਕਣ ਲਈ ਵੱਖ-ਵੱਖ ਥਾਈਂ ਕੀਤੀ ਨਾਕਾਬੰਦੀ

ਚੰਡੀਗੜ੍ਹ:  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਕੂਚ ਕਰਨ ਦੀ ਤਿਆਰੀ ਖਿੱਚ ਲਈ ਹੈ। ਉਧਰ ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਪਹੁੰਚਣ ਤੋਂ ਰੋਕਣ ਲਈ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਹੈ। ਜਿੱਥੇ ਪੁਲੀਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ।

ਦੂਜੇ ਪਾਸੇ ਪੰਜਾਬ ਅਤੇ ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਚੰਡੀਗੜ੍ਹ ਦੀ ਸਰਹੱਦ ਤੇ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਦੌਰਾਨ ਚੰਡੀਗੜ੍ਹ ਪੁਲੀਸ ਦੇ ਕਰੀਬ 2000 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੀਆਂ 12 ਪ੍ਰਮੁੱਖ ਸੜਕਾਂ ਤੇ ਚੌਕਸੀ ਵਧਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਦਿਨ ਬੁੱਧਵਾਰ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3 ਮਾਰਚ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੀਟਿੰਗ ਵੀ ਸੱਦੀ ਸੀ, ਪਰ ਉਹ ਮੀਟਿੰਗ ਬੇਸਿੱਟਾ ਰਹੀ ਸੀ।

Related posts

ਬਠਿੰਡਾ ਨਗਰ ਨਿਗਮ: ਸ਼ਾਮ ਲਾਲ ਜੈਨ ਸੀਨੀਅਰ ਡਿਪਟੀ ਮੇਅਰ ਬਣੇ

On Punjab

ਆਸਟ੍ਰੇਲੀਆ ਦੇ ਸਮੁੰਦਰੀ ਤੱਟ ‘ਤੇ ਫਸੀਆਂ ਲਗਪਗ 100 ਵ੍ਹੇਲ, 51 ਦੀ ਮੌਤ; ਬਾਕੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ

On Punjab

Gandhi Statue Smashed in NY : ਲਗਾਤਾਰ ਹੋ ਰਹੇ ਹਮਲਿਆਂ ਦੌਰਾਨ ਨਿਊਯਾਰਕ ‘ਚ ਫਿਰ ਤੋਂ ਤੋੜੀ ਗਈ ਗਾਂਧੀ ਦੀ ਮੂਰਤੀ

On Punjab