PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਪੁਲੀਸ ਵੱਲੋਂ ਕੌਸ਼ਲ ਚੌਧਰੀ ਗੈਂਗ ਦੇ 6 ਸਾਥੀ ਗ੍ਰਿਫਤਾਰ

ਪੰਜਾਬ: ਇੱਕ ਮਹੱਤਵਪੂਰਨ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ ਯੂਥ ਕਾਂਗਰਸ ਆਗੂ ਸੁਖਮੀਤ ਸਿੰਘ ਸਮੇਤ ਕਈ ਕਤਲਾਂ ਵਿੱਚ ਨਾਮਜ਼ਦ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਅਧਿਕਾਰੀ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਪੰਜਾਬ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਨਾਕਾਮ ਕਰਦੇ ਹੋਏ ਕੀਤੀਆਂ ਗਈਆਂ ਸਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ’ਤੇ ਕਿਹਾ, “ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪੁਨੀਤ ਲਖਨਪਾਲ ਸ਼ਰਮਾ ਅਤੇ ਨਰਿੰਦਰ ਕੁਮਾਰ ਲਾਲੀ ਸਮੇਤ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਵਿੱਚ ਇੱਕ ਵੱਡੀ ਟਾਰਗੇਟ ਕਿਲਿੰਗ ਨੂੰ ਨਾਕਾਮ ਕਰ ਦਿੱਤਾ।”

ਤਿੰਨ ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬਚੇ ਹੋਏ ਮੁਲਜ਼ਮਾਂ ਕੋਲੋਂ ਛੇ ਅਤਿ ਆਧੁਨਿਕ ਹਥਿਆਰ ਅਤੇ 40 ਜਿੰਦਾ ਰੌਂਦ ਬਰਾਮਦ ਹੋਏ ਹਨ। ਉਹ ਰਾਜਸਥਾਨ ਦੇ ਇੱਕ ਹੋਟਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਅਤੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਨਾਲ ਵੀ ਜੁੜੇ ਹੋਏ ਸਨ। ਇਹ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ (2022) ਅਤੇ ਸੁਖਮੀਤ ਸਿੰਘ ਉਰਫ ਡਿਪਟੀ (2021) ਦੇ ਕਤਲਾਂ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ। ਡੀਜੀਪੀ ਨੇ ਅੱਗੇ ਕਿਹਾ ਪੁਲੀਸ ਥਾਣਾ ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।

Related posts

ਅਕਾਲੀ ਦਲ ਤੋਂ ਇਲਾਵਾ ਕਿਸੇ ਵੀ ਪਾਰਟੀ ਨੂੰ ਨਹੀਂ ਪੰਜਾਬ ਨਾਲ ਮੋਹ ਨਾ ਹੀ ਪੰਜਾਬੀਆਂ ਨਾਲ ਪਿਆਰ : ਬਾਦਲ

On Punjab

ਅਫ਼ਗ਼ਾਨਿਸਤਾਨ ’ਚ ਭੁੱਖਮਰੀ ਦੇ ਸ਼ਿਕਾਰ ਲੱਖਾਂ ਬੱਚੇ ‘ਮਰਨ ਕੰਢੇ’

On Punjab

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ, 31 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ

On Punjab