PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਬਾਜ਼ੀ ਮਾਰੀ

ਮੁਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਇਸ ਵਾਰ ਵੀ ਪਹਿਲੀਆਂ ਤਿੰਨ ਪੁਜੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ ਅਤੇ ਤਿੰਨਾਂ ਵਿਦਿਆਰਥਣਾਂ ਨੇ 100 ਫੀਸਦੀ ਅੰਕ ਲੈ ਕੇ ਇਤਿਹਾਸ ਰਚਿਆ ਹੈ।ਜਾਣਕਾਰੀ ਅਨੁਸਾਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਦੀ ਵਿਦਿਆਰਥਣ ਅਕਸ਼ਨੂਰ ਪੁੱਤਰੀ ਪਰਜੀਤ ਸਿੰਘ ਨੇ (650/650)100 ਫੀਸਦੀ ਅੰਕ ਲੈ ਕੇ ਪੰਜਾਬ ਭਰ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦੋਂਕਿ ਬਾਬਾ ਫਰੀਦ ਪਬਲਿਕ ਛੱਤਿਆਣਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਸ੍ਰੀ ਮੁਕਤਸਰਸਾਹਿਬ) ਦੀ ਰਤਿੰਦਰਦੀਪ ਕੌਰ ਪੁੱਤਰੀ ਨਿਰਮਲ ਸਿੰਘ ਨੇ (650/650)100 ਫੀਸਦੀ ਅੰਕਾਂ ਨਾਲ ਪੰਜਾਬ ਵਿਚ ਦੂਜਾ ਅਤੇ ਰਾਮ ਸਰੂਪ ਮੈਮੋਰੀਅਲ ਸੈਕੰਡਰੀ ਸਕੂਲ ਚੌਂਦਾ (ਮਲੇਰਕੋਟਲਾ) ਦੀ ਅਰਸ਼ਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ ਵੀ (650/650)100 ਫੀਸਦੀ ਨਾਲ ਪੰਜਾਬ ਵਿਚ ਤੀਜਾ ਸਥਾਨ ਹਾਸਲ ਕੀਤਾ ਹੈ।

Related posts

ਭਗਦੜ ਭਾਰਤੀ ਯੂਥ ਕਾਂਗਰਸ ਵੱਲੋਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਖਿਲਾਫ਼ ਪ੍ਰਦਰਸ਼ਨ

On Punjab

ਵਿਧਾਇਕ ਢੋਸ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ

On Punjab

ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

On Punjab