PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮੁੜ ਬਾਜ਼ੀ ਮਾਰੀ

ਮੁਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ।

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਪੁੱਤਰੀ ਸਿਮਰਦੀਪ ਸਿੰਘ ਨੇ (500/500) 100 ਫੀਸਦੀ ਅੰਕ ਲੈ ਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦੋਂਕਿ ਐੱਸਐੱਸ ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ (ਫਿਰੋਜ਼ਪੁਰ) ਦੀ ਮਨਵੀਰ ਕੌਰ ਪੁੱਤਰੀ ਗੁਰਜੰਟ ਸਿੰਘ ਨੇ 500 ’ਚੋਂ 498 ਅੰਕ (99.60 ਫੀਸਦੀ) ਨਾਲ ਪੰਜਾਬ ਵਿੱਚ ਦੂਜਾ ਅਤੇ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ (ਮਾਨਸਾ) ਦੀ ਅਰਸ਼ ਪੁੱਤਰੀ ਕਰਮਜੀਤ ਸਿੰਘ ਨੇ 500 ਚੋਂ 498 ਅੰਕ (99.60 ਫੀਸਦੀ) ਨਾਲ ਪੰਜਾਬ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ।

Related posts

ਹੈਦਰਾਬਾਦ ਐਨਕਾਊਂਟਰ ਦੀ ਜਾਂਚ ਲਈ ਤੇਲੰਗਾਨਾ ਸਰਕਾਰ ਨੇ ਬਣਾਈ SIT

On Punjab

ਉੱਚ ਅਧਿਕਾਰੀ ਦੀ ਕਾਰ ‘ਚ ਸਰੀਰਕ ਸਬੰਧ ਬਣਾਉਂਦਿਆਂ ਵੀਡੀਓ ਵਾਇਰਲ

On Punjab

ਕਚੌਰੀਆਂ ਵਾਲੇ ਦੀ ਆਮਦਨ ਨੇ ਪਾਈ ਇਨਕਮ ਟੈਕਸ ਵਾਲਿਆਂ ਨੂੰ ਦੰਦਲ, ਭੇਜੇ ਨੋਟਿਸ

On Punjab