PreetNama
English NewsEpaperOnline Datingਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪੰਜਾਬ ਭਰ ‘ਚ ਤਿੰਨ ਦਿਨ ਪਏਗਾ ਚੋਖਾ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਅੱਧੇ ਤੋਂ ਵੱਧ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ, ਜਦਕਿ ਜ਼ਿਆਦਾਤਰ 39 ਦੇ ਨੇੜੇ ਹੈ। ਇਸ ਦੌਰਾਨ ਸੋਮਵਾਰ ਨੂੰ ਮਾਝੇ ਅਤੇ ਦੁਆਬੇ ਵਿੱਚ ਅਤੇ ਮੰਗਲਵਾਰ-ਬੁੱਧਵਾਰ ਨੂੰ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਚੇਤਾਵਨੀ ਵਿੱਚ ਸੋਮਵਾਰ ਨੂੰ ਮਾਝੇ ਦੇ ਅੰਦਰ ਗੁਰਦਾਸਪੁਰ ਅਤੇ ਅੰਮ੍ਰਿਤਸਰ, ਦੁਆਬੇ ਦੇ ਅੰਦਰ ਕਪੂਰਥਲਾ ਅਤੇ ਜਲੰਧਰ ਅਤੇ ਮਾਲਵੇ ਦੇ ਲੁਧਿਆਣਾ, ਬਰਨਾਲਾ, ਰੂਪਨਗਰ, ਪਟਿਆਲਾ, ਐਸਏਐਸ ਨਗਰ ਦੇ ਨਾਲ-ਨਾਲ ਬਠਿੰਡਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਮਾਲਵੇ ਦੇ ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰਾਜਪੁਰ ਅਤੇ ਮਾਨਸਾ ਵਿੱਚ ਮੰਗਲਵਾਰ ਨੂੰ ਮੀਂਹ ਦਾ ਯੈਲੋ ਅਲਰਟ ਹੈ। ਬੁੱਧਵਾਰ ਦੀ ਗੱਲ ਕਰੀਏ ਤਾਂ ਮਾਲਵੇ ‘ਚ ਬਰਨਾਲਾ, ਮਾਨਸਾ ਅਤੇ ਸੰਗਰੂਰ ਤੋਂ ਇਲਾਵਾ ਪੂਰੇ ਪੱਛਮੀ ਮਾਲਵੇ ‘ਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਵਧਦੀ ਗਰਮੀ ਤੋਂ ਕੋਈ ਰਾਹਤ ਨਹੀਂਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਦਿੱਤਾ ਹੈ ਪਰ ਇਸ ਨਾਲ ਗਰਮੀ ਤੋਂ ਬਹੁਤੀ ਰਾਹਤ ਨਹੀਂ ਮਿਲ ਰਹੀ ਹੈ। ਮੀਂਹ ਤੋਂ ਕੁਝ ਪਲਾਂ ਲਈ ਰਾਹਤ ਮਿਲੇਗੀ, ਪਰ ਇਸ ਦੇ ਨਾਲ ਹੀ ਸੂਰਜ ਦੀ ਚਮਕ ਆਵੇਗੀ ਅਤੇ

Related posts

ਅਮਰੀਕਾ ਤੋਂ ਬਾਅਦ ਹੁਣ ਬ੍ਰਿਟੇਨ ‘ਚ ਉੱਠੀ ਆਵਾਜ਼, ਚੀਨ ‘ਤੇ ਭਰੋਸਾ ਨਾ ਕਰੋ…

On Punjab

Ukraine rivals to swap prisoners Sunday

On Punjab

ਐਸਐਸਪੀ ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਜ਼ਾਰੀ, ਭਲਕੇ ਕਰਨਗੇ ਰੇਲਾਂ ਜਾਮ.!!

Pritpal Kaur