50.72 F
New York, US
October 19, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਚੰਡੀਗੜ੍ਹ:  ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਪੰਜਾਬ ਵਿੱਚ ‘ਬਦਲਾਅ’ ਦਾ ਝੂਠਾ ਸੁਪਨਾ ਦਿਖਾ ਕੇ ਸੱਤਾ ਵਿੱਚ ਆਈ ਸੀ ਅੱਜ ਉਸ ਦੀ ਅਸਲੀਅਤ ਪੂਰੇ ਪੰਜਾਬ ਦੇ ਸਾਹਮਣੇ ਆ ਚੁੱਕੀ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿੱਚ ਮਾਈਨਿੰਗ ਮਾਫ਼ੀਆ ਬੇਖ਼ੌਫ਼ ਹੋ ਕੇ ਪੰਜਾਬ ਨੂੰ ਨੋਚ ਰਿਹਾ ਹੈ ਅਤੇ ਸਰਕਾਰ ਖ਼ੁਦ ਇਸ ਲੁੱਟ ਦੀ ਸਰਪ੍ਰਸਤ ਬਣੀ ਬੈਠੀ ਹੈ!
ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਇਹਨਾਂ ਦੇ ਆਪਣੇ ਹੀ ਸੰਸਦ ਮੈਂਬਰ ਮਲਵਿੰਦਰ ਕੰਗ ਜੀ ਨੇ ਸ਼ਰੇਆਮ ਕਬੂਲ ਕੀਤਾ ਸੀ ਕਿ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਧੜੱਲੇ ਨਾਲ ਚੱਲ ਰਹੀ ਹੈ। ਪਰ ਹੁਣ ਜੋ ਸਬੂਤ ਸਾਹਮਣੇ ਆਇਆ ਹੈ, ਉਹ ਇਸ ਸਰਕਾਰ ਦੇ ਮੂੰਹ ’ਤੇ ਇੱਕ ਕਰਾਰੀ ਚਪੇੜ ਹੈ । ਜਲ ਸਰੋਤ ਅਤੇ ਮਾਈਨਿੰਗ ਵਿਭਾਗ ਦੇ ਇੱਕ ਅਫ਼ਸਰ ਐਸ.ਡੀ.ਓ. ਨਵਪ੍ਰੀਤ ਸਿੰਘ ਨੇ ਸਿੱਧਾ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਇਸ ‘ਸਰਕਾਰੀ ਮਾਫ਼ੀਆ ਰਾਜ’ ਦੀ ਪੋਲ ਖੋਲ੍ਹ ਦਿੱਤੀ ਹੈ। ਰੂਪਨਗਰ ਅਤੇ ਅਨੰਦਪੁਰ ਸਾਹਿਬ ਵਿੱਚ ਐਸ.ਈ. ਅਤੇ ਐਕਸੀਅਨ ਪੱਧਰ ਦੇ ਅਧਿਕਾਰੀ ਕਰੈਸ਼ਰ ਮਾਲਕਾਂ ਤੋਂ ਹਰ ਮਹੀਨੇ 2-2 ਲੱਖ ਰੁਪਏ ਦੀ ਨਾਜਾਇਜ਼ ਵਸੂਲੀ ਕਰ ਰਹੇ ਹਨ!

ਚੈੱਕ ਪੋਸਟਾਂ ’ਤੇ ਖੁੱਲ੍ਹੇਆਮ ਧਾਂਦਲੀ ਹੋ ਰਹੀ ਹੈ ਅਤੇ ਚੋਰ ਰਸਤਿਆਂ ਰਾਹੀਂ ਮਾਫ਼ੀਆ ਦੇ ਟਰੱਕ ਕੱਢੇ ਜਾ ਰਹੇ ਹਨ। ‘ਜਿਸਦਾ ਖੇਤ ਉਸਦੀ ਰੇਤ” ਵਰਗੀਆਂ ਸਕੀਮਾਂ ਦੀ ਆੜ ਵਿੱਚ ਪੰਜਾਬ ਦੇ ਖ਼ਜ਼ਾਨੇ ਨੂੰ ਕਰੋੜਾਂ ਦਾ ਚੂਨਾ ਲਗਾਇਆ ਜਾ ਰਿਹਾ ਹੈ ਅਤੇ ਸਭ ਤੋਂ ਸ਼ਰਮਨਾਕ ਗੱਲ ਹੈ ਕਿ ਜਦੋਂ ਇਸ ਅਫ਼ਸਰ ਨੇ ਇਸ ਲੁੱਟ ਦਾ ਵਿਰੋਧ ਕੀਤਾ ਅਤੇ ਉੱਚ ਅਧਿਕਾਰੀਆਂ ਨੂੰ ਦੱਸਿਆ, ਤਾਂ ਉਸ ਨੂੰ ਕਾਰਵਾਈ ਦਾ ਭਰੋਸਾ ਦੇਣ ਦੀ ਬਜਾਏ ਸਸਪੈਂਡ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਜੀ ਕੀ ਇਹੀ ਹੈ ਤੁਹਾਡਾ “ਰੰਗਲਾ ਪੰਜਾਬ”? ਜਿੱਥੇ ਭ੍ਰਿਸ਼ਟਾਚਾਰੀਆਂ ਨੂੰ ਵੀ.ਆਈ.ਪੀ. ਟ੍ਰੀਟਮੈਂਟ ਅਤੇ ਇਮਾਨਦਾਰ ਅਫ਼ਸਰਾਂ ਨੂੰ ਧਮਕੀਆਂ ਮਿਲਦੀਆਂ ਹਨ ? ਅੱਜ ਇਹ ਸਾਫ਼ ਹੋ ਗਿਆ ਹੈ ਕਿ ਪੰਜਾਬ ਵਿੱਚ ਸਰਕਾਰ ਮਾਫ਼ੀਆ ਨੂੰ ਨਹੀਂ, ਸਗੋਂ ਮਾਫ਼ੀਆ ਸਰਕਾਰ ਨੂੰ ਚਲਾ ਰਿਹਾ ਹੈ ।

Related posts

ਫਗਵਾੜਾ ਵਿਚ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼

On Punjab

Crime News: ਵਿਦੇਸ਼ੀ ਧਰਤੀ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਚਾਕੂ ਮਾਰ-ਮਾਰ ਕੇ ਕੀਤਾ ਕਤਲ, ਕਿਰਾਏ ਨੂੰ ਲੈਕੇ ਹੋਇਆ ਸੀ ਵਿਵਾਦ

On Punjab

UPI ਵਰਤੋਂਕਾਰਾਂ ਨੂੰ ਲੱਗ ਸਕਦਾ ਹੈ ਝਟਕਾ; ਡਿਜੀਟਲ ਭੁਗਤਾਨ ‘ਤੇ ਫੀਸ ਲਗਾਉਣ ਦੀ ਤਿਆਰੀ

On Punjab