PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ 164 ਪਿੰਡਾਂ ਵਿੱਚ 65533 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ। ਹਾਲਾਂਕਿ ਐਲਾਨ ਕੀਤੇ ਜਾਣ ਤੋਂ ਬਾਅਦ ਹੀ ਇਸ ਨੀਤੀ ਦਾ ਪੰਜਾਬ ਭਰ ਵਿੱਚ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਐਲਾਨ ਕੀਤਾ ਸੀ।

ਇਸ ਦੌਰਾਨ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੰਤਰੀ ਮੰਡਲ ਮੀਟਿੰਗ ਵਿਚ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

Related posts

ਪਾਕਿ ਫ਼ੌਜ ਨੂੰ ਅਮਰੀਕਾ ਦੇਵੇਗਾ 865 ਕਰੋੜ ਰੁਪਏ, ਭਾਰਤ ਫਿਕਰਾਂ ‘ਚ ਡੁੱਬਿਆ

On Punjab

ਸੜਕ ਹਾਦਸੇ ਵਿੱਚ ਪਾਵਰਕਾਮ ਦੇ ਮੁਲਾਜ਼ਮ ਦੀ ਮੌਤ

On Punjab

ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਦੀ ਹੋਈ ਮੀਟਿੰਗ

On Punjab