PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਯੂਨੀਵਰਸਿਟੀ ਸੰਘਰਸ਼ ਮਾਮਲੇ ਵਿਚ ਚੰਡੀਗੜ੍ਹ ਜਾ ਰਹੇ ਕਿਸਾਨਾਂ ਦੀ ਫੜੋ-ਫੜੀ ਸ਼ੁਰੂ

ਮਾਨਸਾ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਲੱਗੇ ਪੱਕੇ ਮੋਰਚੇ ਦੀ ਹਮਾਇਤ ਲਈ ਜਾਣ ਵਾਲੇ ਕਿਸਾਨ ਆਗੂਆਂ ਦੀ ਪੁਲੀਸ ਨੇ ਫੜੋ ਫੜੀ ਸ਼ੁਰੂ ਕਰ ਦਿੱਤੀ ਹੈ। ਮਾਨਸਾ ਤੋਂ ਰਵਾਨਾ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਨੂੰ ਅੱਜ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਪੁਲੀਸ ਨੇ ਕਾਬੂ ਕਰ ਕੇ ਬੈਠਾ ਲਿਆ ਹੈ ਅਤੇ ਅੱਗੇ ਨਹੀਂ ਜਾਣ ਦਿੱਤਾ ਗਿਆ। ਇਸ ਦੀ ਜਾਣਕਾਰੀ ਉਨ੍ਹਾਂ ਨੇ ਇਸ ਪੱਤਰਕਾਰ ਨੂੰ ਫੋਨ ਕਰਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਦੀ ਸਰਕਾਰ ਵੱਲੋਂ ਜੋ ਪੰਜਾਬ ਦੇ ਹੱਕਾਂ ਤੇ ਡਾਕੇ ਮਾਰਨ ਦਾ ਸਿਲਸਿਲਾ ਵਿੱਢਿਆ ਹੋਇਆ ਹੈ, ਉਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

Related posts

Budget Session 2023 : ਕਾਂਗਰਸ ਦਾ ਪੀਐਮ ਮੋਦੀ ’ਤੇ ਹਮਲਾ, ਖੜਗੇ ਬੋਲੇ – ਕਈ ਮੁੱਦਿਆਂ ’ਤੇ ਨਹੀਂ ਦਿੱਤਾ ਜਵਾਬ

On Punjab

Akal Takht pronounces Sukhbir Singh Badal tankhaiya over ‘anti-Panth’ acts

On Punjab

ਕੋਰੋਨਾ ਮਰੀਜ਼ ਦੇ ਸੰਪਰਕ ‘ਚ ਆਉਣ ਕਾਰਨ ਗੁਜਰਾਤ ਦੇ ਸੀਐਮ ਦਾ ਕਰਵਾਇਆ ਗਿਆ ਕੋਵਿਡ 19 ਟੈਸਟ

On Punjab