ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੰਘਣੀ ਧੁੰਦ ਤੇ ਵੱਧ ਰਹੀ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਪੰਜਾਬ ਸਰਕਾਰ ਦੇ ਸਕੱਤਰ ਅਨਿੰਦਿੱਤਾ ਮਿੱਤਰਾ ਨੇ ਅੱਜ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਸਮਾਂ 16 ਤੋਂ 21 ਜਨਵਰੀ ਲਈ ਲਾਗੂ ਹੋਵੇਗਾ। ਸੂੁਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰ ਦਸ ਵਜੇ ਤੋਂ ਦੁਪਹਿਰ ਤਿੰਨ ਵਜੇ ਤਕ ਖੁੱਲ੍ਹਣਗੇ ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰ ਦਸ ਤੋਂ ਦੁਪਹਿਰ ਦੇ 3:20 ਵਜੇ ਤਕ ਖੁੱਲ੍ਹੇ ਰਹਿਣਗੇ।

