80.91 F
New York, US
September 11, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਵਿਚ ਸਫਾਈ ਕਾਮਿਆਂ ਦੀ ਹੜਤਾਲ ਸਮਾਪਤ; ਸਰਕਾਰ ਨੇ ਤਨਖਾਹ ਕੀਤੀ ਦੁੱਗਣੀ

ਚੰਡੀਗੜ੍ਹ-  ਪੰਜਾਬ ਦੇ ਸਫਾਈ ਕਰਮਚਾਰੀਆਂ ਲਈ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਸ਼ਾਮ ਵੇਲੇ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਬਰਨਾਲਾ ਲਾਠੀਚਾਰਜ ਮਾਮਲੇ ਸਬੰਧੀ ਸਿੱਟ ਬਣਾ ਦਿੱਤੀ ਹੈ। ਇਸ ਤੋਂ  ਇਲਾਵਾ ਐਲਾਨ ਕੀਤਾ ਹੈ ਕਿ ਠੇਕੇ ’ਤੇ ਕੰਮ ਕਰ ਰਹੇ ਸਫਾਈ ਕਾਮਿਆਂ ਤੇ ਸੀਵਰਮੈਨਾਂ ਨੂੰ ਪਹਿਲੀ ਅਗਸਤ ਨੂੰ ਤਨਖਾਹ ਵਧ ਕੇ ਮਿਲੇਗੀ।

ਜਾਣਕਾਰੀ ਅਨੁਸਾਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰ ਦੇ ਫ਼ੈਸਲੇ ਅਨੁਸਾਰ ਪਹਿਲਾਂ 10,500 ਰੁਪਏ ਮਹੀਨਾਵਾਰ ਤਨਖਾਹ ਪ੍ਰਾਪਤ ਕਰ ਰਹੇ ਸਫਾਈ ਸੇਵਕਾਂ ਦੀ ਤਨਖਾਹ ਹੁਣ ਵਧਾ ਕੇ 20,500 ਰੁਪਏ ਕਰ ਦਿੱਤੀ ਗਈ ਹੈ। ਇਸ ਐਲਾਨ ਤੋਂ ਬਾਅਦ ਸੂਬੇ ਭਰ ਦੇ ਸਫਾਈ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ ਅਤੇ ਹੁਣ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣਾ ਇੱਕ ਸਕਾਰਾਤਮਕ ਕਦਮ ਹੈ।

ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫਾਈ ਪ੍ਰਬੰਧ ਪ੍ਰਭਾਵਿਤ ਹੋ ਗਏ ਸਨ। ਹੁਣ ਹੜਤਾਲ ਖਤਮ ਹੋਣ ਨਾਲ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਦੇ ਅਧੀਨ ਸਫਾਈ ਪ੍ਰਬੰਧ ਮੁੜ ਆਮ ਵਾਂਗ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਸਰਕਾਰ ਨੇ ਕਿਹਾ ਹੈ ਕਿ ਸਫਾਈ ਸੇਵਕ ਸ਼ਹਿਰਾਂ ਅਤੇ ਪਿੰਡਾਂ ਦੀ ਸਫਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਲਈ ਲੋੜੀਂਦੇ ਕਦਮ ਚੁੱਕੇ ਜਾਂਦੇ ਰਹਿਣਗੇ। ਉੱਥੇ ਹੀ ਸਫਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਆਸ ਜਤਾਈ ਹੈ ਕਿ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ‘ਤੇ ਸਕਾਰਾਤਮਕ ਵਿਚਾਰ ਕੀਤਾ ਜਾਵੇਗਾ। ਤਨਖਾਹ ਵਿੱਚ ਹੋਏ ਇਸ ਵੱਡੇ ਵਾਧੇ ਨੂੰ ਸਫਾਈ ਕਾਮਿਆਂ ਦੀ ਅਹਿਮ ਪ੍ਰਾਪਤੀ ਮੰਨਿਆ ਜਾ ਰਿਹਾ ਹੈ।

Related posts

ਦੋਸ਼ੀ ਨੂੰ ਮੌਤ ਦੀ ਸਜ਼ਾ ਲਈ ਹਾਈਕੋਰਟ ਪੁੱਜੀ ਸੀਬੀਆਈ

On Punjab

ਗੁਰਸਿੱਖ ਪਰਿਵਾਰ ‘ਤੇ ਹਮਲਾ, ਕਕਾਰਾਂ ਦੀ ਬੇਅਦਬੀ, ਏਐਸਆਈ ਤੇ ਕਾਂਗਰਸੀ ਕੌਸਲਰ ਦੇ ਪੁੱਤ ‘ਤੇ ਇਲਜ਼ਾਮ

On Punjab

ਅੰਮ੍ਰਿਤਸਰ ਦੇ ਸਕੂਲਾਂ ਵਿੱਚ ਧਮਾਕਾ ਕਰਨ ਦੀ ਈਮੇਲ ਰਾਹੀਂ ਧਮਕੀ

On Punjab