70.63 F
New York, US
April 14, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਸੋਧ ਬਿੱਲ ਪਾਸ

ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਨੇ ਅੱਜ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਕਦਮ ਚੁੱਕਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਬਹਿਸ ਦੇ ਅੰਤ ਵਿੱਚ ਜਿਵੇਂ ਹੀ ਸਪੀਕਰ ਨੇ ਬਿੱਲ ਦੇ ਪਾਸ ਹੋਣ ਦਾ ਐਲਾਨ ਕੀਤਾ, ਪੂਰਾ ਸਦਨ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਇਸ ਨਵੇਂ ਸੋਧ ਬਿੱਲ ਨੂੰ ਬੇਹੱਦ ਬਾਰੀਕੀ ਅਤੇ ਮਜ਼ਬੂਤ ਕਾਨੂੰਨੀ ਨੁਕਤਿਆਂ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਅਸੀਂ ਇਸ ਬਿੱਲ ਵਿੱਚ ਕੋਈ ਵੀ ਅਜਿਹੀ ‘ਚੋਰ ਮੋਰੀ’ ਨਹੀਂ ਛੱਡੀ ਜਿਸ ਦਾ ਫਾਇਦਾ ਉਠਾ ਕੇ ਕੋਈ ਦੋਸ਼ੀ ਬਚ ਸਕੇ। ਇਹ ਕਾਨੂੰਨ ਇੰਨਾ ਸਖ਼ਤ ਅਤੇ ਮੁਕੰਮਲ ਹੈ ਕਿ ਇਸ ਤੋਂ ਬਾਅਦ ਪੰਜਾਬ ਵਿੱਚ ਕਦੇ ਵੀ ਕਿਸੇ ਨਵੇਂ ਬੇਅਦਬੀ ਰੋਕੂ ਬਿੱਲ ਦੀ ਲੋੜ ਨਹੀਂ ਪਵੇਗੀ।”

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਸਬੰਧੀ ਬਿੱਲ, 2025’ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ ਨੂੰ ਆਪਣੀ ਰਿਪੋਰਟ ਸੌਂਪਣ ਲਈ 6 ਮਹੀਨੇ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਸਦਨ ਦੀ ਕਾਰਵਾਈ ਦੌਰਾਨ ਇਹ ਮਤਾ ਪੇਸ਼ ਕੀਤਾ ਗਿਆ ਕਿ ਬਿੱਲ ਦੀਆਂ ਬਾਰੀਕੀਆਂ ਅਤੇ ਕਾਨੂੰਨੀ ਪਹਿਲੂਆਂ ਨੂੰ ਹੋਰ ਡੂੰਘਾਈ ਨਾਲ ਵਿਚਾਰਨ ਲਈ ਕਮੇਟੀ ਨੂੰ ਵਾਧੂ ਸਮੇਂ ਦੀ ਲੋੜ ਹੈ। ਸਦਨ ਨੇ ਸਰਬਸੰਮਤੀ ਨਾਲ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਮੌਕੇ ’ਤੇ ਅੱਜ ਚੱਲ ਰਹੇ ਵਿਸ਼ੇਸ਼ ਸੈਸ਼ਨ ਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਪੇਸ਼ ਹੋਇਆ। ਅੱਜ ਸਦਨ ਦੇ ਮਾਹੌਲ ’ਚ ਰੂਹਾਨੀ ਰੰਗ ਨਜ਼ਰ ਆਇਆ । ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸ਼ਬਦ ਗਾਣ ਚੱਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਦਨ ਚ ਸੋਧ ਬਿੱਲ ਪੇਸ਼ ਕੀਤਾ । ਸਪੀਕਰ ਨੇ ਮੂਲ ਮੰਤਰ ਦੇ ਪਾਠ ਨਾਲ ਬਹਿਸ ਸ਼ੁਰੂ ਕਰਵਾਈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਇਸ ਸੋਧ ਬਿੱਲ ਜ਼ਰੀਏ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰ ਰਹੀ ਹੈ ਅਤੇ ਇਹ ਸਜ਼ਾ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਹੋਵੇਗੀ। ਸਦਨ ਵਿੱਚ ਅੱਜ ਵੱਖ ਵੱਖ ਸਿੱਖ ਸੰਪਰਦਾਵਾਂ ਦੇ ਮੁਖੀ ਵੀ ਹਾਜ਼ਰ ਸਨ । ਇਸ ਤੋਂ ਪਹਿਲਾਂ ਸਦਨ ’ਚ ਅੱਜ ਪਹਿਲਾਂ ਵਿੱਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਚੇਤੇ ਰਹੇ ਕਿ ਪੰਜਾਬ ਵਿਧਾਨ ਸਭਾ ’ਚ 14 ਜੁਲਾਈ 2025 ਨੂੰ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਸਬੰਧੀ ਬਿੱਲ, 2025’ ਪੇਸ਼ ਕੀਤਾ ਗਿਆ ਸੀ ਅਤੇ ਸਦਨ ’ਚ ਇਸ ਬਿੱਲ ’ਤੇ ਚਰਚਾ ਅਤੇ ਸਲਾਹ ਮਸ਼ਵਰੇ ਲਈ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈੱਕਟ ਕਮੇਟੀ ਦਾ ਗਠਨ ਕੀਤਾ ਗਿਆ ਸੀ।

Related posts

Air Pollution : ਭਾਰਤ ਦੀ ਹਵਾ ‘ਚ ਪਾਕਿਸਤਾਨ ਵੀ ਘੋਲ ਰਿਹੈ ‘ਜ਼ਹਿਰ’, ਪਰਾਲੀ ਸਾੜਨ ਕਾਰਨ ਸ਼ਹਿਰਾਂ ਦਾ ਪ੍ਰਦੂਸ਼ਣ ਪੱਧਰ ਵਿਗੜਿਆ

On Punjab

ਦੇਸ਼ ਦੇ ਸਾਂਸਦਾਂ ‘ਚੋਂ ਸਭ ਤੋਂ ਜ਼ਿਆਦਾ ਵਧੀ ਹਰਸਿਮਰਤ ਕੌਰ ਦੀ ਜਾਇਦਾਦ

On Punjab

ਕੋਰੋਨਾ ਅਜੇ ਮੁੱਕਿਆ ਨਹੀਂ ਇਬੋਲਾ ਦਾ ਹਮਲਾ, WHO ਦੀ ਚੇਤਾਵਨੀ

On Punjab