81.23 F
New York, US
August 24, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਤਿਆਰੀ; ਪ੍ਰਸ਼ਾਸਕਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਵਿੱਚ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ ਅਤੇ ਜਿਨ੍ਹਾਂ ਨਿਗਮਾਂ ਦੀ ਮਿਆਦ ਖ਼ਤਮ ਹੋ ਰਹੀ ਹੈ, ਉਨ੍ਹਾਂ ਵਿੱਚ ਪ੍ਰਸ਼ਾਸਕਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਚੋਣਾਂ ਦੀ ਤਰੀਕ ਦਾ ਐਲਾਨ ਇਸੇ ਮਹੀਨੇ ਦੇ ਅਖੀਰ ਵਿੱਚ ਕੀਤਾ ਜਾਣਾ ਹੈ ਅਤੇ ਚੋਣਾਂ ਮਈ ਵਿੱਚ ਹੋਣ ਦੀ ਸੰਭਾਵਨਾ ਹੈ। ਮੁਹਾਲੀ, ਹੋਸ਼ਿਆਰਪੁਰ, ਮੋਗਾ, ਬਠਿੰਡਾ, ਬਟਾਲਾ, ਕਪੂਰਥਲਾ, ਅਬੋਹਰ ਅਤੇ ਪਠਾਨਕੋਟ ਦੀਆਂ ਅੱਠ ਨਿਗਮਾਂ ਦੀ ਮਿਆਦ ਇਸੇ ਮਹੀਨੇ ਖ਼ਤਮ ਹੋਣ ਵਾਲੀ ਹੈ, ਜਦੋਂ ਕਿ ਨਵੀਂ ਬਣੀ ਬਰਨਾਲਾ ਨਿਗਮ ਦੀਆਂ ਚੋਣਾਂ ਪਹਿਲੀ ਵਾਰ ਕਰਵਾਈਆਂ ਜਾਣੀਆਂ ਹਨ।

ਰਾਜ ਚੋਣ ਕਮਿਸ਼ਨ ਦੇ ਸਰਕਾਰੀ ਸੂਤਰਾਂ ਨੇ ‘ਟ੍ਰਿਬਿਊਨ ਸਮੂਹ’ ਨੂੰ ਦੱਸਿਆ ਹੈ ਕਿ ਨਿਯਮਾਂ ਅਨੁਸਾਰ, ਜਿਵੇਂ-ਜਿਵੇਂ ਪਹਿਲਾਂ ਚੁਣੀਆਂ ਗਈਆਂ ਨਿਗਮਾਂ ਦੀ ਮਿਆਦ ਖ਼ਤਮ ਹੋ ਰਹੀ ਹੈ, ਸਥਾਨਕ ਸਰਕਾਰਾਂ ਬਾਰੇ ਵਿਭਾਗ ਪ੍ਰਸ਼ਾਸਕਾਂ ਦੀ ਨਿਯੁਕਤੀ ਕਰ ਰਿਹਾ ਹੈ। ਸਾਰੀਆਂ ਸਥਾਨਕ ਇਕਾਈਆਂ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਹੀ ਸੂਬਾ ਸਰਕਾਰ ਨੋਟੀਫਿਕੇਸ਼ਨ ਜਾਰੀ ਕਰੇਗੀ ਅਤੇ ਇਸ ਤੋਂ ਬਾਅਦ ਰਾਜ ਚੋਣ ਕਮਿਸ਼ਨ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਇਨ੍ਹਾਂ ਚੋਣਾਂ ਨੂੰ ਅਗਲੀ ਵਿਧਾਨ ਸਭਾ ਚੋਣਾਂ ਦੀ ‘ਵੱਡੀ ਸਿਆਸੀ ਜੰਗ’ ਤੋਂ ਪਹਿਲਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ, ਜੋ ਕਿ ਹੁਣ ਤੋਂ ਕੁਝ ਮਹੀਨਿਆਂ ਬਾਅਦ ਹੋਣੀਆਂ ਹਨ। ਇਹ ਚੋਣਾਂ ਪਾਰਟੀ ਚੋਣ ਨਿਸ਼ਾਨਾਂ ‘ਤੇ ਲੜੀਆਂ ਜਾਣਗੀਆਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਇਨ੍ਹਾਂ ਚੋਣਾਂ ਰਾਹੀਂ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਆਪਣੀ ਤਾਕਤ ਦੀ ਪਰਖ ਕਰਨਗੀਆਂ।

Related posts

ਏਅਰ ਇੰਡੀਆ ਐਕਸਪ੍ਰੈਸ ਦੇ ਪਾਇਲਟ ਵੱਲੋਂ ਕੁੱਟਮਾਰ: ਯਾਤਰੀ ਦੀ ਨੱਕ ਦੀ ਹੱਡੀ ਟੁੱਟੀ, ਨਿਆਂ ਦੀ ਮੰਗ

On Punjab

ਬੈਂਕ ਖਾਤੇ ਤੇ ਫੋਨ ਕੁਨੈਕਸ਼ਨ ਲਈ ਆਧਾਰ ਦੇਣਾ ਜਾਂ ਨਾ ਦੇਣਾ ਹੁਣ ਤੁਹਾਡੀ ਮਰਜ਼ੀ

On Punjab

ਸਕੂਲ ਸਮੇਂ ਕਲਾਸਾਂ ਛੱਡ ਕੇ ਭੱਜ ਜਾਂਦੇ ਸਨ ਅਮਿਤਾਭ ਬੱਚਨ

On Punjab