72.14 F
New York, US
September 12, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਵਿੱਚ ਬਿਜਲੀ ਸੰਕਟ ਇਕ ਦੋ ਦਿਨ ਵਿਚ ਹੱਲ ਕਰ ਲਿਆ ਜਾਵੇਗਾ: ਬਿਜਲੀ ਮੰਤਰੀ

ਚੰਡੀਗੜ੍ਹ-  ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ ਹੋ ਗਿਆ ਹੈ ਅਤੇ ਉਦਯੋਗਿਕ ਤੇ ਘਰੇਲੂ ਖੇਤਰਾਂ ਵਿੱਚ ਲੰਬੇ ਪਾਵਰ ਕੱਟ ਲੱਗ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਇਹ ਸਮੱਸਿਆ ਇਕ ਦੋ ਦਿਨ ਵਿਚ ਹੱਲ ਕਰ ਲਈ ਜਾਵੇਗੀ। ਪੰਜਾਬ ਸਰਕਾਰ ਨੇ ਕੇਂਦਰ ਨਾਲ ਰਾਬਤਾ ਬਣਾਇਆ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਨਿਸ਼ਾਨੇ ਸੇਧਦਿਆਂ ਕਿਹਾ ਕਿ ਕੇਂਦਰੀ ਪੂਲ ਵਿਚੋਂ ਪੂਰੀ ਬਿਜਲੀ ਨਾ ਮਿਲਣ ਕਾਰਨ ਸਮੱਸਿਆ ਆ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਹੈ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਤੋਂ ਉਸ ਦੇ ਬਣਦੇ ਹਿੱਸੇ ਨਾਲੋਂ 1,051 ਮੈਗਾਵਾਟ ਘੱਟ ਬਿਜਲੀ ਮਿਲ ਰਹੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿੱਥੇ ਕਿਸਾਨਾਂ ਅਤੇ ਆਰਥਿਕਤਾ ਲਈ ਨਿਰਵਿਘਨ ਬਿਜਲੀ ਸਪਲਾਈ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਇਸ ਮਾਮਲੇ ਵਿੱਚ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਤੌਰ ’ਤੇ ਅਪੀਲ ਵੀ ਕੀਤੀ ਹੈ ਕਿ ਪੰਜਾਬ ਨੂੰ ਉਸ ਦਾ ਬਣਦਾ ਪੂਰਾ ਹਿੱਸਾ ਤੁਰੰਤ ਦਿੱਤਾ ਜਾਵੇ।

ਪਛਵਾੜਾ ਕੋਲਾ ਖਾਨ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਦੀ ਸਥਿਤੀ- ਕੋਲੇ ਦੀ ਕਮੀ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਮੰਤਰੀ ਸੌਂਦ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਆਪਣੇ ਮਲਕੀਅਤ ਵਾਲੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਸੂਬੇ ਨੇ ਆਪਣੀ ਪਛਵਾੜਾ ਕੋਲਾ ਖਾਨ ਨੂੰ ਚਾਲੂ ਕਰ ਲਿਆ ਹੈ ਜਿਸ ਨਾਲ ਲੋੜੀਂਦਾ ਕੋਲਾ ਲਗਾਤਾਰ ਉਪਲਬਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਸਮੱਸਿਆ ਪ੍ਰਾਈਵੇਟ ਥਰਮਲ ਪਲਾਂਟਾਂ (ਤਲਵੰਡੀ ਸਾਬੋ ਅਤੇ ਰਾਜਪੁਰਾ) ਲਈ ਕੋਲੇ ਦੀ ਸਪਲਾਈ ਦੀ ਹੈ, ਜਿਸ ਨੂੰ ਯਕੀਨੀ ਬਣਾਉਣਾ ‘ਕੋਲ ਇੰਡੀਆ’ ਦੀ ਜ਼ਿੰਮੇਵਾਰੀ ਹੈ। ਪਾਵਰਕੌਮ (PSPCL) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ ਅਤੇ ਡਾਇਰੈਕਟਰ (ਜਨਰੇਸ਼ਨ) ਇੰਜਨੀਅਰ ਪੀ ਐਸ ਬਰਾੜ ਦੀ ਮੌਜੂਦਗੀ ਵਿਚ ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰੀ ਯੂਨਿਟਾਂ ਵਿੱਚ ਤਕਨੀਕੀ ਖਰਾਬੀਆਂ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਪ੍ਰਾਈਵੇਟ ਪਲਾਂਟਾਂ ਦੇ ਬਾਕੀ ਯੂਨਿਟਾਂ ਨੂੰ ਵੀ ਜਲਦੀ ਬਹਾਲ ਕਰਨ ਲਈ ਯਤਨ ਜਾਰੀ ਹਨ।

Related posts

ਸਿੰਧੂ ਉਦੈਪੁਰ ’ਚ ਵੈਂਕਟ ਦੱਤਾ ਸਾਈ ਨਾਲ ਵਿਆਹ ਦੇ ਬੰਧਨ ’ਚ ਬੱਝੀ

On Punjab

ਕਸ਼ਮੀਰ: ਗੁਲਮਰਗ ਤੇ ਪਹਿਲਗਾਮ ਵਿੱਚ ਕੜਾਕੇ ਦੀ ਠੰਢ ਜਾਰੀ

On Punjab

Nandigram Election Result 2021 : ਕਾਂਟੇ ਦੀ ਟੱਕਰ ‘ਚ ਨੰਦੀਗ੍ਰਾਮ ਸੀਟ ਤੋਂ ਮਮਤਾ ਬੈਨਰਜੀ ਨੇ 1200 ਵੋਟਾਂ ਤੋਂ ਜਿੱਤੀਆਂ ਚੋਣਾਂ

On Punjab