ਚੰਡੀਗੜ੍ਹ- ਪੰਜਾਬ ਵਿੱਚ ਦੋ ਦਿਨਾਂ ਮਗਰੋਂ ਅੱਜ ਮੁੜ ਮੀਂਹ ਪਿਆ। ਅੱਜ ਤੜਕੇ ਪੰਜਾਬ ਦੇ ਕੋਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਜਦੋਂ ਕਿ ਨਵਾਂ ਸ਼ਹਿਰ ਅਤੇ ਲੁਧਿਆਣਾ ਵਿੱਚ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਦਿਨ ਵੇਲੇ ਪੰਜਾਬ ਵਿੱਚ ਕਈ ਥਾਈਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਪੰਜਾਬ ਵਿੱਚ ਮੀਂਹ ਪੈਣ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਚਿੰਤਾਵਾਂ ਮੁੜ ਤੋਂ ਵੱਧ ਗਈਆਂ ਹਨ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਨਵਾਂ ਸ਼ਹਿਰ ਵਿੱਚ 47.3 ਐਮਐਮ ਅਤੇ ਲੁਧਿਆਣਾ ਸ਼ਹਿਰ ਵੀ 26.6 ਐਮਐਮ ਮੀਂਹ ਪਿਆ ਜਦੋਂਕਿ ਚੰਡੀਗੜ੍ਹ, ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, ਮਾਨਸਾ, ਮੁੁਹਾਲੀ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ਸਣੇ ਕਈ ਹੋਰ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ।

