PreetNama
ਰਾਜਨੀਤੀ/Politics

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕਾਰਪੋਰੇਟਾਂ ਦੇ ਵੱਡੇ ਪ੍ਰੋਜੈਕਟਾਂ ਨੂੰ ਦਿੱਤੀ ਸੁਰੱਖਿਆ

ਚੰਡੀਗੜ੍ਹ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਦੇ ਨਾਲ-ਨਾਲ ਕਾਰਪੋਰੇਟ ਘਰਾਨਿਆਂ ਦਾ ਵਿਰੋਧ ਕਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਅੰਦਰ ਚੱਲ ਰਹੇ ਕਾਰਪੋਰੇਟ ਘਰਾਨਿਆਂ ਦੇ ਵੱਡੇ ਪ੍ਰੋਜੈਕਟਾਂ ਨੂੰ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।

ਕੈਪਟਨ ਸਰਕਾਰ ਨੇ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸਐਸਪੀ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅਜਿਹੇ ਪ੍ਰੋਜੈਕਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਇੰਤਜ਼ਾਮ ਕਰਨ ਲਈ ਕਿਹਾ ਹੈ ਤਾਂ ਜੋ ਕਿਸੇ ਕਿਸਮ ਦਾ ਜਾਨੀ-ਮਾਲੀ ਨੁਕਸਾਨ ਹੋਣ ਦਾ ਬਚਾਅ ਕੀਤਾ ਜਾ ਸਕੇ।

ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੇ ਇਨ੍ਹਾਂ ਪ੍ਰੋਜੈਕਟਾਂ ਵੱਲ ਜਾਣ ਵਾਲੇ ਰੇਲ ਮਾਰਗਾਂ ਨੂੰ ਰੋਕਿਆ ਹੋਇਆ ਸੀ। ਮਾਲ ਗੱਡੀਆਂ ਦੀ ਆਵਾਜਾਈ ਰੁਕਣ ਕਾਰਨ ਇਨ੍ਹਾਂ ਪ੍ਰੋਜੈਕਟਾਂ ਦਾ ਕੰਮ ਵੀ ਪ੍ਰਭਾਵਿਤ ਹੋਇਆ ਹੈ ਤੇ ਇਹ ਪ੍ਰੋਜੈਕਟ ਠੱਪ ਪਏ ਹਨ। ਪਿਛਲੇ ਡੇਢ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਕੇਂਦਰ ਦੀ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਨਿਆਂ ਦਾ ਵਿਰੋਧ ਕਰ ਰਹੀਆਂ ਹਨ।

ਕਾਰਪੋਰੇਟ ਘਰਾਨਿਆਂ ਨੂੰ ਡਰ ਸੀ ਕਿ ਪੰਜਾਬ ਦੇ ਕਿਸਾਨ ਉਨ੍ਹਾਂ ਦੇ ਪ੍ਰੋਜੈਕਟਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚਾਉਣ। ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਲਈ ਗੁਹਾਰ ਲਾਈ ਸੀ।

Related posts

ਹਮੀਰਪੁਰ ਐੱਨਆਈਟੀ ’ਚ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ

On Punjab

Haryana Election 2024 : ਬੀਬੀ ਰਜਿੰਦਰ ਕੌਰ ਭੱਠਲ ਦਾ ਪੁੱਤਰ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਆਬਜ਼ਰਵਰ ਨਿਯੁਕਤ ਰਾਹੁਲਇੰਦਰ ਸਿੰਘ ਸਿੱਧੂ ਨੇ ਕਿਹਾ ਕਿ ਜਿੰਨਾ ਵਿਕਾਸ Haryana ‘ਚ ਕਾਂਗਰਸ ਸਰਕਾਰ ਵੇਲੇ ਹੋਇਆ ਹੈ, ਉਨਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤਾ। ਉਨਾਂ ਨੇ ਵਿਧਾਨ ਸਭਾ ਚੋਣਾਂ ਹਰਿਆਣਾ ਦਾ ਆਬਜ਼ਰਵਰ ਲਾਏ ਜਾਣ ਤੇ ਜਿੱਥੇ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।

On Punjab

ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਵਿਚ ਬੰਬ ਦੀ ਝੂਠੀ ਧਮਕੀ

On Punjab