PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ: ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LoP) ਪ੍ਰਤਾਪ ਸਿੰਘ ਬਾਜਵਾ ਨੇ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਨੂੰ ਅਣਗੌਲਿਆ ਕਰ ਦਿੱਤਾ ਹੈ। ਇਸ ਬਜਟ ਵਿੱਚ ਕਿਸਾਨ, ਜਵਾਨ, ਨੌਜਵਾਨ, ਔਰਤਾਂ, ਵਪਾਰ ਅਤੇ ਹੋਰ ਸਾਰੇ ਹੀ ਖੇਤਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਇਸੇ ਲਈ ਸਰਕਾਰ ਵੱਲੋਂ ਉਨਾਂ ਲਈ ਕੁਝ ਨਹੀਂ ਦਿੱਤਾ ਗਿਆ।

ਸ੍ਰੀ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਦੀ ਮਰਦਮਸ਼ੁਮਾਰੀ ਕਰਵਾਉਣ ਦਾ ਐਲਾਨ ਕੀਤਾ ਹੈ, ਇਹ ਸੈਂਸਿਜ਼ ਪੰਜਾਬ ਵਿਧਾਨ ਸਭਾ ਤੋਂ ਸ਼ੁਰੂ ਹੋਣਾ ਚਾਹੀਦਾ ਹੈ। ਸਭ ਤੋਂ ਪਹਿਲਾਂ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਦੇ ਡੋਪ ਟੈਸਟ ਕਰਵਾ ਕੇ ਉਸ ਦੀ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਉਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਟੈਸਟ ਵੀ ਪੰਜਾਬ ਸਰਕਾਰ ਦੇ ਡਾਕਟਰਾਂ ਦੀ ਥਾਂ ਪੀਜੀਆਈ ਦੇ ਡਾਕਟਰਾਂ ਦੀ ਅਗਵਾਈ ਹੇਠ ਬੋਰਡ ਵੱਲੋਂ ਕਰਵਾਇਆ ਜਾਣਾ ਚਾਹੀਦਾ ਹੈ।

ਕਾਂਗਰਸ ਦੇ ਸੀਨੀਅਰ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ 1000-1000 ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਨਹੀਂ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ।

Related posts

“ਸਿੱਖਾਂ ਬਾਰੇ ਬਿਆਨ ਦੇਣ ਤੋ ਪਹਿਲਾਂ ਆਪਣੇ ਪਰਿਵਾਰ ਵੱਲੋਂ ਢਾਏ ਤਸ਼ੱਦਦ ਨੂੰ ਯਾਦ ਕਰਨ ਰਾਹੁਲ ਗਾਂਧੀ-ਢੀਂਡਸਾ

On Punjab

ਦਿਲਜੀਤ ਦੁਸਾਂਝ ਨੇ ਪਾਕਿਸਤਾਨੀ ਪ੍ਰਸ਼ੰਸਕ ਨੂੰ ਕਿਹਾ- ਲੀਡਰ ਬਣਾਉਂਦੇ ਹਨ ਸਰਹੱਦਾਂ, ਪੰਜਾਬੀਆਂ ਨੂੰ ਸਭ ਕੁਝ ਹੈ ਪਸੰਦ ਉਸ ਦੀ ਵਾਇਰਲ ਵੀਡੀਓ ਵਿਚ ਦਿਲਜੀਤ ਸਟੇਜ ‘ਤੇ ਆਪਣੇ ਪ੍ਰਸ਼ੰਸਕ ਨੂੰ ਤੋਹਫ਼ਾ ਦਿੰਦੇ ਹੋਏ ਅਤੇ ਉਸ ਨੂੰ ਪੁੱਛਦਾ ਹੈ ਕਿ ਉਹ ਕਿੱਥੋਂ ਦੀ ਹੈ। ਜਦੋਂ ਉਸਨੇ ਉਸਨੂੰ ਦੱਸਿਆ ਕਿ ਉਹ ਪਾਕਿਸਤਾਨ ਤੋਂ ਹੈ, ਗਾਇਕਾ ਕਹਿੰਦੀ ਹੈ ਕਿ ਉਹ ਨਹੀਂ ਮੰਨਦਾ ਕਿ ਸਰਹੱਦਾਂ ਲੋਕਾਂ ਨੂੰ ਵੰਡਦੀਆਂ ਹਨ। ਉਸ ਲਈ, ਦੇਸ਼ਾਂ ਦੀਆਂ ਸਰਹੱਦਾਂ ਉਹੀ ਹਨ ਜੋ ਸਿਆਸਤਦਾਨ ਚਾਹੁੰਦੇ ਹਨ, ਨਾ ਕਿ ਕਿਸੇ ਵੀ ਦੇਸ਼ ਦੇ ਲੋਕ।

On Punjab

ਮਹਾਕੁੰਭ ਵਿੱਚ ਪੁੱਜੇ ਗੌਤਮ ਅਡਾਨੀ ਮਹਾਪ੍ਰਸਾਦ ਤਿਆਰ ਕੀਤਾ

On Punjab