ਚੰਡੀਗੜ੍ਹ- ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਲਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 15 ਰੁਪਏ ਵੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੇਲੇ ਵੀ ਅੱਜ ਇਸ ਦਾ ਰਸਮੀ ਐਲਾਨ ਕਰ ਸਕਦੇ ਹਨ। ਹਰਿਆਣਾ ਸਰਕਾਰ ਨੇ ਇਸ ਸਾਲ ਗੰਨੇ ਦਾ ਭਾਅ 415 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਹਰਿਆਣਾ ਤੋਂ ਵੱਧ ਭਾਅ ਦੇਣ ਦਾ ਫੈਸਲਾ ਕੀਤਾ ਹੈ। ਪਿਛਲੇ ਸਾਲ ਪੰਜਾਬ ’ਚ ਗੰਨੇ ਦਾ ਭਾਅ 401 ਰੁਪਏ ਪ੍ਰਤੀ ਕੁਇੰਟਲ ਸੀ।
previous post

