71.44 F
New York, US
June 3, 2024
PreetNama
ਰਾਜਨੀਤੀ/Politics

ਪੰਜਾਬ ਸਰਕਾਰ ਵੱਲੋਂ ਤਮਗਾ ਜੇਤੂ ਖਿਡਾਰੀਆਂ ਨੂੰ ਦੀਵਾਲੀ ਦਾ ਤੋਹਫਾ, PCS-PPS ਤੇ ਹੋਰ ਵਿਭਾਗਾਂ ਦੀਆਂ ਅਸਾਮੀਆਂ ’ਤੇ ਦਿੱਤੀ ਜਾਵੇਗੀ ਨੌਕਰੀ

ਪੰਜਾਬ ਸਰਕਾਰ ਨੇ ਓਲੰਪਿਕ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਤੇ ਚਾਰ ਸਾਲ ਬਾਅਦ ਹੋਣ ਵਾਲੇ ਵਿਸ਼ਵ ਕੱਪ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਸਰਕਾਰੀ ਨੌਕਰੀ ਦੇਣ ਲਈ ਅਰਜ਼ੀਆਂ ਮੰਗੀਆਂ ਹਨ। ਇਹ ਖੁਲਾਸਾ ਸੂਬੇ ਦੇ ਖੇਡ ਮੰਤਰੀ ਪਰਗਟ ਸਿੰਘ ਜੋ ਖੁਦ ਸਾਬਕਾ ਹਾਕੀ ਓਲੰਪੀਅਨ ਕਪਤਾਨ ਹਨ, ਨੇ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਅਤੇ ਵੱਡੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਕੈਬਨਿਟ ਮੀਟਿੰਗ ਦੌਰਾਨ ਟੋਕੀਓ ਓਲੰਪਿਕ ਖੇਡਾਂ ‘ਚ ਕਾਂਸੀ ਦਾ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਉਨ੍ਹਾਂ ਨੂੰ ਪੀਸੀਐੱਸ ਜਾਂ ਪੀਪੀਐੱਸ ਦੀ ਨੌਕਰੀ ਦੀ ਆਫ਼ਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਓਲੰਪਿਕ ਖੇਡਾਂ, ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਅਤੇ ਚਾਰ ਸਾਲ ਬਾਅਦ ਹੋਣ ਵਾਲੇ ਵਿਸ਼ਵ ਕੱਪ (ਹਾਕੀ, ਅਥਲੈਟਿਕਸ, ਬਾਸਕਟਬਾਲ ਤੇ ਫੁਟਬਾਲ) ਵਿਚ ਤਮਗਾ ਜਿੱਤਣ ਵਾਲੇ ਖਿਡਾਰੀ ਤਮਗਾ ਜਿੱਤਣ ਦੇ ਚਾਰ ਸਾਲਾਂ ਸੱਦੇ ਵਕਫੇ ਅੰਦਰ ਨੌਕਰੀ ਲਈ ਅਪਲਾਈ ਕਰ ਸਕਦੇ ਹਨ।

Related posts

Parliament Monsoon Session: ਸਦਨ ’ਚ ਹੰਗਾਮਾ ਬਰਕਰਾਰ, ਲੋਕਸਭਾ ਤੇ ਰਾਜਸਭਾ ਦੀ ਕਾਰਵਾਈ ਮੁਲਤਵੀ

On Punjab

ਰਾਹੁਲ ਗਾਂਧੀ ਮੁੜ ਤੋਂ ਮੋਦੀ ਸਰਕਾਰ ‘ਤੇ ਹਮਲਾਵਰ

On Punjab

ਸੈਨਾ ਵੱਲੋਂ ਘਾਟੀ ‘ਚ ਦੋ ਪਾਕਿ ਅੱਤਵਾਦੀਆਂ ਦਾ ਕਬੂਲਨਾਮਾ ਪੇਸ਼

On Punjab