40.53 F
New York, US
December 8, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਮੋੜਾ ਕੱਟਦਿਆਂ ‘ਲੈਂਡ ਪੂੂਲਿੰਗ ਨੀਤੀ’ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਪੰਜਾਬ ਦੇ ਕਿਸਾਨਾਂ ਦੀ ਇਹ ਵੱਡੀ ਜਿੱਤ ਹੈ ਅਤੇ ‘ਆਪ’ ਸਰਕਾਰ ਨੂੰ ਕਿਸਾਨੀ ਰੋਹ ਅੱਗੇ ਆਖ਼ਰ ਝੁਕਣਾ ਪਿਆ ਹੈ। ਚੇਤੇ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ਤੇ 10 ਸਤੰਬਰ ਤੱਕ ਰੋਕ ਲਗਾਈ ਹੋਈ ਹੈ।
ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ 4 ਜੂਨ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ 25 ਜੁਲਾਈ ਨੂੰ ਕੈਬਨਿਟ ਨੇ ਇਸ ਨੀਤੀ ਵਿੱਚ ਸੋਧਾਂ ਕੀਤੀਆਂ ਸਨ। ‘ਆਪ’ ਸਰਕਾਰ ਵੱਲੋਂ ਹੁਣ ਤੱਕ ਇਸ ਨੀਤੀ ਨੂੰ ਕਿਸਾਨ ਹਿਤੈਸ਼ੀ ਦੱਸਿਆ ਜਾ ਰਿਹਾ ਸੀ। ਉਧਰ ਸੰਯੁਕਤ ਕਿਸਾਨ ਮੋਰਚਾ ਨੇ ਇਸ ਨੀਤੀ ਖ਼ਿਲਾਫ਼ ਬਿਗਲ ਵਜਾਇਆ ਹੋਇਆ ਸੀ। ਵਿਰੋਧੀ ਧਿਰਾਂ ਵੱਲੋਂ ਇਸ ਨੀਤੀ ਖ਼ਿਲਾਫ਼ ਪ੍ਰੋਗਰਾਮ ਉਲੀਕੇ ਹੋਏ ਸਨ। ਪੰਜਾਬ ਦੀ ਕਿਸਾਨਾਂ ਦੇ ਰੋਹ ਨੂੰ ਭਾਂਪਦਿਆਂ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ 65,533 ਏਕੜ ਜ਼ਮੀਨ ਐਕੁਆਇਰ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।
ਸ਼ੋਮਣੀ ਅਕਾਲੀ ਦਲ ਵੱਡੇ ਵਿਰੋਧ ਧਰਨਿਆਂ ਦਾ ਨਤੀਜਾ:  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਟਵੀਟ ਕਰਦਿਆਂ ਇਸ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਕਿਹਾ ਉਨ੍ਹਾਂ ਕਿਹਾ, ‘‘’ਆਪ’ ਦੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣਾ ਪੰਜਾਬ ਦੇ ਲੋਕਾਂ ਦੀ ਜਿੱਤ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਵਿਰੋਧ ਧਰਨਿਆਂ ਦਾ ਨਤੀਜਾ ਹੈ। ਇਹ ਫੈਸਲਾ ਜਨਤਕ ਰੋਸ ਨੂੰ ਸਮਝਦੇ ਹੋਏ ਲਿਆ ਗਿਆ – ਕੇਜਰੀਵਾਲ ਦੀ ਟੀਮ ਜਾਣਦੀ ਸੀ ਕਿ ਪੰਜਾਬੀ ਇਸ ਲੁੱਟ ਦੀ ਇਜਾਜ਼ਤ ਨਹੀਂ ਦੇਣਗੇ। ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ 2 ਸਤੰਬਰ ਦੇ ਮੋਰਚੇ ਤੋਂ ਪਹਿਲਾਂ ਹੀ ਆਤਮ ਸਮਰਪਣ ਕਰ ਦਿੱਤਾ ਹੈ।’’

Related posts

ਆਸਾਰਾਮ ਨੂੰ ਇਲਾਜ ਲਈ ਨਹੀਂ ਮਿਲੀ ਜ਼ਮਾਨਤ, ਪਟੀਸ਼ਨ ਖਾਰਜ; ਦੁਬਾਰਾ ਜੇਲ੍ਹ ਭੇਜਣ ਦੀ ਤਿਆਰੀ

On Punjab

ਸਾਬਕਾ ਰਾਸ਼ਟਰਪਤੀ ਦੀ ਧੀ-ਜਵਾਈ ਨਿਕਲੇ ‘ਬੰਟੀ-ਬਬਲੀ’, ਆਪਣੇ ਹੀ ਮੁਲਕ ਨੂੰ ਕੀਤਾ ਕੰਗਾਲ

On Punjab

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਯੋਗਪਤੀਆਂ ਨਾਲ ਮੁਲਾਕਾਤ

On Punjab