PreetNama
ਖਬਰਾਂ/News

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀ ਪਰਮਾਰ ਨੂੰ ਕਲੀਨ ਚਿੱਟ; ਪਰਮਾਰ ਖ਼ਿਲਾਫ਼ ਲੱਗੇ ਦੋਸ਼ ਰੱਦ

ਚੰਡੀਗੜ੍ਹ:  ਪੰਜਾਬ ਸਰਕਾਰ ਨੇ ਸੀਨੀਅਰ ਆਈ.ਪੀ.ਐੱਸ. (IPS) ਅਧਿਕਾਰੀ ਗੁਰਸ਼ਰਨਦੀਪ ਸਿੰਘ ਪਰਮਾਰ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਲੱਗੇ ਸਾਰੇ ਦੋਸ਼ ਰੱਦ ਕਰ ਦਿੱਤੇ ਹਨ। ਸਰਕਾਰ ਵੱਲੋਂ ਕਰਵਾਈ ਗਈ ਉੱਚ-ਪੱਧਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਇਨ੍ਹਾਂ ਸਾਰੇ ਦੋਸ਼ਾਂ ਤੋਂ ਪੂਰੀ ਤਰ੍ਹਾਂ ਮੁਕਤ ਕਰਦਿਆਂ ‘ਕਲੀਨ ਚਿੱਟ’ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ IPS ਪਰਮਾਰ ‘ਤੇ ਲੱਗੇ ਦੋਸ਼ਾਂ ਤੋਂ ਬਾਅਦ ਮਾਮਲੇ ਦੀ ਜਾਂਚ ਵਿਸ਼ੇਸ਼ ਤੌਰ ‘ਤੇ ਗਠਿਤ ਕੀਤੀ ਗਈ ਕਮੇਟੀ ਨੂੰ ਸੌਂਪੀ ਗਈ ਸੀ। ਜਾਂਚ ਟੀਮ ਵੱਲੋਂ ਸਾਰੇ ਤੱਥਾਂ, ਦਸਤਾਵੇਜ਼ਾਂ ਅਤੇ ਸ਼ਿਕਾਇਤਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਤੋਂ ਬਾਅਦ ਇਹ ਸਿੱਟਾ ਕੱਢਿਆ ਗਿਆ ਕਿ ਅਧਿਕਾਰੀ ਖ਼ਿਲਾਫ਼ ਲਗਾਏ ਗਏ ਦੋਸ਼ ਬੇਬੁਨਿਆਦ ਅਤੇ ਤੱਥਾਂ ਤੋਂ ਪਰੇ ਸਨ। ਗ੍ਰਹਿ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ, “ਸਰਕਾਰ ਨਿਰਪੱਖ ਜਾਂਚ ਵਿੱਚ ਵਿਸ਼ਵਾਸ ਰੱਖਦੀ ਹੈ। ਜਾਂਚ ਦੌਰਾਨ IPS ਅਧਿਕਾਰੀ ਵਿਰੁੱਧ ਲਗਾਏ ਗਏ ਦੋਸ਼ਾਂ ਦਾ ਕੋਈ ਸਬੂਤ ਨਹੀਂ ਮਿਲਿਆ, ਇਸ ਲਈ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੀ ਗਈ ਹੈ।” ਇਸ ਫੈਸਲੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਚੱਲ ਰਹੀਆਂ ਕਈ ਤਰ੍ਹਾਂ ਦੀਆਂ ਚਰਚਾਵਾਂ ‘ਤੇ ਵੀ ਹੁਣ ਵਿਰਾਮ ਲੱਗ ਗਿਆ ਹੈ।

Related posts

ਨਵਨੀਤ ਚਤੁਰਵੇਦੀ ਦੀ ਗ੍ਰਿਫਤਾਰੀ ਲਈ ਪੰਜਾਬ ਪੁਲੀਸ ਨੇ ਸੈਕਟਰ 3 ਥਾਣੇ ਦੇ ਬਾਹਰ ਲਾਏ ਡੇਰੇ

On Punjab

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਨੂੰ ਉਮਰ ਕੈਦ ਦੀ ਸਜ਼ਾ

On Punjab

ਆਗਰਾ ਵਿੱਚ ਲਗਾਤਾਰ ਮੀਂਹ ਕਰ ਕੇ ਤਾਜ ਮਹਿਲ ਦੇ ਮੁੱਖ ਗੁੰਬਦ ਤੋਂ ਪਾਣੀ ਰਿਸਿਆ

On Punjab