PreetNama
ਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਸਰਕਾਰ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੀ ਖਰੀਦ ਕਰਨ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ ‘ਤੇ ਖਰਚ ਕਰੇਗੀ ਤਕਰੀਬਨ 20.01 ਕਰੋੜ ਰੁਪਏ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਲੁਧਿਆਣਾ ਵਿਖੇ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੇ ਡਿਜਾਇਨ, ਨਿਰਮਾਣ, ਸਪਲਾਈ ਅਤੇ ਡਲਿਵਰੀ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ ਤੇ ਤਕਰੀਬਨ 20.01 ਕਰੋੜ ਰੁਪਏ ਖਰਚ ਕਰੇਗੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਿਤ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੇ ਡਿਜ਼ਾਇਨ, ਨਿਰਮਾਣ, ਸਪਲਾਈ ਅਤੇ ਡਲਿਵਰੀ ਲਈ 14.80 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸੇ ਤਰ੍ਹਾਂ ਹੀ, ਉਨ੍ਹਾਂ ਨੇ ਕਿਹਾ ਕਿ 5.21 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਵਿਖੇ ਰੱਖ ਬਾਗ ਸਪੋਰਟਸ ਕੰਪਲੈਕਸ ਵਿਖੇ ਐਮਸੀਐਲ ਦੇ ਇੰਡੋਰ ਸਵੀਮਿੰਗ ਪੂਲ ਸਾਈਟ ‘ਤੇ ਆਲ-ਮੌਸਮ ਇੰਡੋਰ ਸਵੀਮਿੰਗ ਪੂਲ ਦਾ ਵਿਕਾਸ ਕੀਤਾ ਜਾਵੇਗਾ। ਇਸ ਵਿੱਚ ਮਕੈਨੀਕਲ ਅਤੇ ਇਲੈਕਟ੍ਰੀਕਲ ਕੰਪੋਨੈਂਟਸ 5 ਸਾਲਾਂ ਦੇ ਸਮੇਂ ਲਈ ਕਵਰ ਹੋਣਗੇ।

Related posts

Chardham Yatra 2021 : ਹਾਈ ਕੋਰਟ ਨੇ ਚਾਰਧਾਮ ਯਾਤਰਾ ਸ਼ੁਰੂ ਕਰਨ ਦੇ ਕੈਬਨਿਟ ਦੇ ਫ਼ੈਸਲੇ ‘ਤੇ ਲਾਈ ਰੋਕ

On Punjab

ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਹੋਏ ਵੱਡੇ ਹਾਦਸੇ ਦਾ ਸ਼ਿਕਾਰ, ਜਾਣੋ ਕੀ ਹੈ ਹਾਲ

On Punjab

ਰਿਲਾਇੰਸ ਨੇ ਤੋੜੇ ਕਮਾਈ ਦੇ ਰਿਕਾਰਡ, ਹੁਣ ਬਣੀ ਦੇਸ਼ ਦੀ ਸਭ ਤੋਂ ਵੱਡੀ ਇੰਡਸਟਰੀ

On Punjab