ਪੰਜਾਬ- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਤੋਂ ਰੁਕ ਰੁਕ ਕੇ ਮੀਂਹ ਪੈਣਾ ਜਾਰੀ ਹੈ, ਜਿਸ ਨੇ ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 24 ਘੰਟੇ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਗੜਸ਼ੰਕਰ, ਰੋਪੜ ਅਤੇ ਪਟਿਆਲਾ ਸਣੇ ਆਲੇ ਦੁਆਲੇ ਦੇ ਇਲਾਕੇ ਵਿੱਚ ਭਾਰੀ ਮੀਂਹ ਪੈਣ ਲਈ ‘ਰੈੱਡ ਅਲਰਟ’ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਵਿੱਚ ਮੱਧਮ ਮੀਂਹ ਪੈਣ ਲਈ ‘ਔਰੇਂਜ ਅਲਰਟ’ ਵੀ ਜਾਰੀ ਕੀਤਾ ਹੈ।

