PreetNama
ਖਬਰਾਂ/News

ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ 540 ਕਰੋੜ ਰੁਪਏ ਦੀ ‘ਡਰੱਗ ਮਨੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ।

ਵਿਸ਼ੇਸ਼ ਸਰਕਾਰੀ ਵਕੀਲ ਫੈਰੀ ਸੋਫਤ ਨੇ ਇਥੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਸਟਿਸ ਤ੍ਰਿਭੁਵਨ ਦਹੀਆ ਦੀ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਤੋਂ ਪਹਿਲਾਂ ਮੁਹਾਲੀ ਦੀ ਇੱਕ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਮਜੀਠੀਆ ਇਸ ਵੇਲੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਨੇ ਆਪਣੇ ਖਿਲਾਫ਼ ਇਸ ਕੇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਦੱਸਿਆ ਹੈ।

ਮਜੀਠੀਆ ਖਿਲਾਫ਼ 2021 ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸ (ਐਨਡੀਪੀਐਸ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੇ ਅਧਾਰ ’ਤੇ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਦਾ ਦਾਅਵਾ ਹੈ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 540 ਕਰੋੜ ਰੁਪਏ ਤੋਂ ਵੱਧ “ਡਰੱਗ ਮਨੀ” ਨੂੰ ਕਈ ਤਰੀਕਿਆਂ ਨਾਲ ਮਨੀਲਾਂਡਰ ਕੀਤਾ ਗਿਆ ਸੀ। ਐਫਆਈਆਰ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਡੀਏ ਮਾਮਲੇ ਵਿੱਚ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ।

Related posts

Rising Bharat Summit 2024 : ਭਾਰਤੀ ਜੀਵਨ ਤੋਂ ਧਰਮ ਨੂੰ ਹਟਾਉਣਾ ਅਸੰਭਵ-ਜੇ ਸਾਈ ਦੀਪਕ

On Punjab

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਐੱਸ.ਡੀ.ਓ ਪਾਵਰਕਾਮ (ਬਿਜਲੀ) ਮੱਖੂ ਦੇ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਵੱਡੇ ਪੱਧਰ ਤੇ ਤਿਆਰੀਆਂ ਮੁਕੰਮਲ

Pritpal Kaur

ਦੋ ਗੁੱਟਾਂ ਦੀ ਆਪਸੀ ਰੰਜ਼ਿਸ਼ ਦੌਰਾਨ ਪਿੰਡ ਚੀਮਾਂ ਖੁਰਦ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਤਿੰਨ ਜ਼ਖਮੀ ਬੀਤੀ ਰਾਤ ਸਾਬਕਾ ਚੇਅਰਮੈਨ ਜੱਸਾ ਚੀਮਾ ਦੇ ਭਤੀਜੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੋ ਗੁੱਟਾਂ ਵਿੱਚ ਝਗੜਾ ਹੋ ਗਿਆ, ਜਿਸ ਦੌਰਾਨ ਹਮਲਾਵਰਾਂ ਨੇ ਸਰਾਏ ਅਮਾਨਤ ਖਾਂ ਤੋਂ ਕਾਰ ਵਿੱਚ ਸਵਾਰ ਹਰਦੀਪ ਸਿੰਘ ਉਰਫ਼ ਭੋਲਾ ‘ਤੇ ਗੋਲੀਆਂ ਚਲਾ ਦਿੱਤੀਆਂ।

On Punjab