50.61 F
New York, US
October 17, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜ ਕਰੋੜ ਰਿਸ਼ਵਤ ਮਾਮਲਾ: ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੇੜਲੇ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ’ਚ ਲਿਆ

ਚੰਡੀਗੜ੍ਹ- ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ’ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜੇ ਹੋਏ ਹਨ। ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ ਜਿਸ ਮਾਮਲੇ ’ਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ’ਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ।

ਜਾਣਕਾਰੀ ਅਨੁਸਾਰ ਈਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ। ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਤਬਾਦਲਿਆਂ ’ਚ ਕਥਿਤ ਰਿਸ਼ਵਤ ਦਾ ਮਾਮਲਾ ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ।

Related posts

ਕਾਂਗਰਸ ਨੂੰ ਦਫ਼ਤਰ ਖ਼ਾਲੀ ਕਰਨ ਲਈ ਨੋਟਿਸ

On Punjab

Akal Takht pronounces Sukhbir Singh Badal tankhaiya over ‘anti-Panth’ acts

On Punjab

ਅਮਰੀਕਾ ਦੇ ਨਿਊਜਰਸੀ `ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Pritpal Kaur