PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾਕਟਰ ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪ੍ਰਚਾਰਕ ਹਰਿੰਦਰ ਸਿੰਘ ਸਮੇਤ ਪੰਜ ਵਿਅਕਤੀਆਂ ਨੂੰ ਉਨ੍ਹਾਂ ਕੋਲੋਂ ਹੋਈਆਂ ਗਲਤੀਆਂ ਦੀ ਖਿਮਾ ਯਾਚਨਾ ਮੰਗਣ ਤੇ ਅੱਜ ਤਨਖ਼ਾਹ ਲਾਈ ਗਈ।

ਇਨ੍ਹਾਂ ਸਾਰਿਆਂ ਨੂੰ ਵੱਖ ਵੱਖ ਗੁਰੂ ਘਰਾਂ ਵਿੱਚ ਸੰਗਤਾਂ ਦੇ ਜੋੜੇ ਝਾੜਨ, ਸੰਗਤਾਂ ਦੇ ਝੂਠੇ ਬਰਤਨ ਸਾਫ ਕਰਨ, ਗੁਰਬਾਣੀ ਦਾ ਪਾਠ ਕਰਨ ਆਦਿ ਦੀ ਤਨਖ਼ਾਹ ਲਾਈ ਗਈ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ 10 ਸਾਲ ਪਾਰਟੀ ਵਿੱਚ ਸ਼ਾਮਿਲ ਨਾ ਕਰਨ ਸਬੰਧੀ ਰੋਕ ਨੂੰ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਧਾਰਮਿਕ ਸ਼ਖਸੀਅਤ ਖਿਲਾਫ਼ ਕੋਈ ਵੀ ਇਤਰਾਜ਼ਯੋਗ ਸ਼ਬਦ ਬੋਲਣ ’ਤੇ ਰੋਕ ਲਾਈ ਹੈ।

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਨ ਦੇ ਮਾਮਲੇ ਵਿੱਚ ਖਿਮਾ ਯਾਚਨਾ ਕਰਨ ’ਤੇ ਤਨਖ਼ਾਹ ਲਾਈ ਗਈ ਹੈ। ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੀਨਗਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਤਨਖਾਹ ਲਾਈ ਗਈ ਹੈ।

ਇਨ੍ਹਾਂ ਸਾਰਿਆਂ ਨੂੰ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਇਹ ਧਾਰਮਿਕ ਸਜ਼ਾ ਸੁਣਾਈ ਗਈ। ਇਸ ਤੋਂ ਪਹਿਲਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਹੋਈ , ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਸ਼ਾਮਲ ਹੋਏ।

Related posts

ਬਿ੍ਰਟੇਨ ਤੋਂ ਕਈ ਭਗੌੜਿਆਂ ਨੂੰ ਕੀਤਾ ਭਾਰਤ ਹਵਾਲੇ, ਪਰ ਕਾਨੂੰਨ ਸਹਾਰੇ ਹਾਲੇ ਵੀ ਬਚੇ ਹਨ ਨੀਰਵ ਮੋਦੀ-ਵਿਜੇ ਮਾਲਿਆ

On Punjab

ਜਦੋਂ ਦੁਨੀਆ ਚਾਹੇਗੀ ਉਦੋਂ ਹੀ ਖ਼ਤਮ ਹੋਵੇਗੀ ਮਹਾਮਾਰੀ, WHO ਚੀਫ ਨੇ ਦਿੱਤੀ ਚੇਤਾਵਨੀ

On Punjab

ਫਿਲਮ ‘ਚ ਮਾੜੇ ਕਿਰਦਾਰ ਦਾ ਨਾਂ ‘ਨਾਨਕੀ’ ਰੱਖਣ ‘ਤੇ ਸਿਰਸਾ ਨੇ ਭੇਜਿਆ ਲੀਗਲ ਨੋਟਿਸ

On Punjab