PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੱਛਮੀ ਬੰਗਾਲ: ਦੋ ਧਿਰਾਂ ਵਿਚਕਾਰ ਹਿੰਸਕ ਝੜਪ, 29 ਗ੍ਰਿਫ਼ਤਾਰ

ਕੋਲਕਾਤਾ- ਪੱਛਮੀ ਬੰਗਾਲ ਦੇ ਦੱਖਣੀ 24 ਪਰਗਣਾ ਜ਼ਿਲ੍ਹੇ ’ਚ ਦੋ ਧਿਰਾਂ ਵਿਚਕਾਰ ਹੋਈ ਹਿੰਸਕ ਝੜਪ ਦੇ ਸਬੰਧ ’ਚ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡਾਇਮੰਡ ਹਾਰਬਰ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਾਲਾਤ ਹੁਣ ਕਾਬੂ ਹੇਠ ਹਨ। ਰਵਿੰਦਰਨਗਰ ਪੁਲੀਸ ਸਟੇਸ਼ਨ ਅਧੀਨ ਮਹੇਸ਼ਤਲਾ ਵਿਖੇ ਬੁੱਧਵਾਰ ਨੂੰ ਦੋ ਧਿਰਾਂ ਵਿਚਕਾਰ ਟਕਰਾਅ ਹੋਇਆ ਸੀ।

ਪੁਲੀਸ ਨੇ ਹੋਰ ਦੱਸਿਆ ਕਿ ਖੇਤਰ ’ਚ ਸ਼ਾਂਤੀ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਲਾਗੂ ਕੀਤੀ ਗਈ ਹੈ। ਇਹ ਝੜਪ ਇੱਕ ਦੁਕਾਨ ਨੂੰ ਲੈ ਕੇ ਹੋਈ ਸੀ ਪਰ ਬਾਅਦ ਵਿੱਚ ਤਣਾਅ ਵਧ ਗਿਆ। ਨਤੀਜੇ ਵਜੋਂ ਕਈ ਪੁਲੀਸ ਕਰਮਚਾਰੀ ਜ਼ਖਮੀ ਹੋ ਗਏ ਅਤੇ ਹਿੰਸਕ ਭੀੜ ਵੱਲੋਂ ਕਈ ਵਾਹਨਾਂ ਦੀ ਭੰਨ-ਤੋੜ ਕੀਤੀ ਗਈ।

ਇਸ ਦੌਰਾਨ ਭਾਰੀ ਪੁਲੀਸ ਫੋਰਸ ਤਾਇਨਾਤ ਕਰਨੀ ਪਈ ਅਤੇ ਸਿਆਸੀ ਖਿੱਚੋਤਾਣ ਸ਼ੁਰੂ ਹੋ ਗਈ। ਭਾਜਪਾ ਨੇ ਹਿੰਸਾ ਪ੍ਰਭਾਵਿਤ ਇਲਾਕੇ ਵਿੱਚ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ, ਜਦੋਂ ਕਿ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਭਾਜਪਾ ‘ਤੇ ਸਥਾਨਕ ਮੁੱਦੇ ਦਾ ਸਿਆਸੀਕਰਨ ਕਰਨ ਦੇ ਦੋਸ਼ ਲਗਾਏ ਹਨ।

Related posts

ਕੈਨੇਡਾ: ਜੰਗਲ ਦੀ ਅੱਗ ਕਰਕੇ ਜੈਸਪਰ ਸ਼ਹਿਰ ਤੇ ਨੈਸ਼ਨਲ ਪਾਰਕ ਰਾਖ ’ਚ ਤਬਦੀਲ

On Punjab

ਟਰੰਪ ਨੂੰ ਬੰਗਲਾਦੇਸ਼ ’ਚ ਘੱਟ ਗਿਣਤੀਆਂ ਦੀ ਸੁਰੱਖਿਆ ਦੀ ਅਪੀਲ

On Punjab

ਕੋਰੋਨਾ ਸੰਕਟ ‘ਚ ਫੇਸਬੁੱਕ ਦਾ ਵੱਡਾ ਐਲਾਨ, ਦੇਵੇਗੀ 1000 ਡਾਲਰ

On Punjab