PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਫ਼ਿਰੋਜ਼ਪੁਰ ਪੁਲੀਸ ਨੇ 25 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਕੀਤੇ ਕਾਬੂ

ਫ਼ਿਰੋਜ਼ਪੁਰ- ਫ਼ਿਰੋਜ਼ਪੁਰ ਪੁਲੀਸ ਨੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਨ੍ਹਾਂ ਕੋਲੋਂ ਕਰੀਬ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 25 ਕਰੋੜ ਰੁਪਏ ਤੋਂ ਵੀ ਵੱਧ ਦੱਸੀ ਜਾ ਰਹੀ ਹੈ।
ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਸੋਨੂੰ (25) ਵਾਸੀ ਨਿਹੰਗਾਂ ਵਾਲੇ ਝੁੱਗੇ, ਥਾਣਾ ਸਦਰ, ਫ਼ਿਰੋਜ਼ਪੁਰ ਅਤੇ ਗੁਰਜੀਤ ਸਿੰਘ (24) ਵਾਸੀ ਪਿੰਡ ਖਾਨੇ ਕੇ, ਥਾਣਾ ਸਦਰ, ਫ਼ਿਰੋਜ਼ਪੁਰ ਵਜੋਂ ਹੋਈ ਹੈ।
ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ, ਥਾਣਾ ਘੱਲ ਖੁਰਦ ਪੁਲੀਸ ਨੇ ਪਿੰਡ ਰੱਤਾ ਖੇੜਾ ਦੇ ਸੇਮ ਨਾਲੇ ‘ਤੇ ਲਾਏ ਨਾਕੇ ਦੌਰਾਨ ਮੋਟਰਸਾਈਕਲ ਸਵਾਰ ਨਿਰਮਲ ਸਿੰਘ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 4 ਕਿੱਲੋ 516 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਦੂਜੇ ਮਾਮਲੇ ਵਿੱਚ, ਸੀਆਈਏ ਸਟਾਫ਼ ਦੀ ਪੁਲੀਸ ਪਾਰਟੀ ਨੇ ਮੁਲਜ਼ਮ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਉਸ ਦੀ ਨਿਸ਼ਾਨਦੇਹੀ ‘ਤੇ ਪਿੰਡ ਰੱਖੜੀ ਵਿੱਚ ਬੰਦ ਪਏ ਇੱਕ ਸ਼ੈਲਰ ਵਿੱਚੋਂ ਚਾਰ ਸੌ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਐਸਐਸਪੀ ਨੇ ਇਹ ਵੀ ਦੱਸਿਆ ਕਿ ਗੁਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਅਸਲਾ ਐਕਟ ਅਧੀਨ ਦੋ ਮੁਕੱਦਮੇ ਦਰਜ ਹਨ।
ਪੁਲੀਸ ਵੱਲੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਕਈ ਹੋਰ ਅਹਿਮ ਜਾਣਕਾਰੀਆਂ ਮਿਲਣ ਦੀ ਉਮੀਦ ਹੈ, ਜਿਸ ਨਾਲ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋ ਸਕਦਾ ਹੈ।

Related posts

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ

On Punjab

ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ ਦਾ ਦਾਅਵਾ: ਟਰੰਪ ਦੇਸ਼ ਲਈ ‘ਗਲਤ’ ਰਾਸ਼ਟਰਪਤੀ

On Punjab

PM Modi Remembers Swami Vivekananda : ਪ੍ਰਧਾਨ ਮੰਤਰੀ ਮੋਦੀ ਨੇ 1893 ‘ਚ ਸਵਾਮੀ ਵਿਵੇਕਾਨੰਦ ਦੇ ਸ਼ਿਕਾਗੋ ਭਾਸ਼ਣ ਨੂੰ ਕੀਤਾ ਯਾਦ

On Punjab