PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮੁੜ ਧਮਕੀ; ਕਚਹਿਰੀ ਖਾਲੀ ਕਰਵਾਈ

ਫਿਰੋਜ਼ਪੁਰ- ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਅੱਜ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਜ਼ਿਲ੍ਹਾ ਕਚਹਿਰੀ ਨੂੰ ਇਕ ਵਾਰ ਫਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸੂਚਨਾ ਮਿਲਦੇ ਹੀ ਪੁਲੀਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਪੂਰੇ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਅਤੇ ਇਲਾਕੇ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਵਕੀਲਾਂ, ਮੁਲਾਜ਼ਮਾਂ ਅਤੇ ਕੇਸਾਂ ਦੇ ਸਬੰਧ ਵਿੱਚ ਆਏ ਆਮ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਿਆ ਗਿਆ। ਬੰਬ ਨਿਰੋਧਕ ਦਸਤੇ ਅਤੇ ਪੁਲੀਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਕੋਰਟ ਦੇ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਹੀਂ ਲਿਆ ਜਾ ਸਕਦਾ, ਇਸ ਲਈ ਚੌਕਸੀ ਵਧਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਅਦਾਲਤ ਨੂੰ ਪਹਿਲਾਂ ਵੀ ਕਈ ਵਾਰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲਾਂਕਿ ਪਿਛਲੀਆਂ ਘਟਨਾਵਾਂ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ ਸੀ, ਪਰ ਸਰਹੱਦੀ ਖੇਤਰ ਹੋਣ ਕਾਰਨ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ। ਸਾਈਬਰ ਸੈੱਲ ਦੀ ਮਦਦ ਨਾਲ ਧਮਕੀ ਭਰੀ ਈਮੇਲ ਭੇਜਣ ਵਾਲੇ ਸ਼ਰਾਰਤੀ ਅਨਸਰ ਦੀ ਭਾਲ ਜਾਰੀ ਹੈ।

Related posts

ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀ ਗ੍ਰਿਫ਼ਤਾਰ

On Punjab

ਦਿੱਲੀ: ਲੌਕਡਾਊਨ ਹਟਦੇ ਸਾਰ ਹੀ ਸ਼ੁਰੂ ਹੋਣਗੀਆਂ ਉਡਾਣਾਂ, ਏਅਰਪੋਰਟ ਪ੍ਰਸ਼ਾਸਨ ਨੇ ਸ਼ੁਰੂ ਕੀਤੀਆਂ ਤਿਆਰੀਆਂ

On Punjab

ਕੈਨੇਡਾ: ਪ੍ਰਧਾਨ ਮੰਤਰੀ ਦੇ ਦਾਅਵੇਦਾਰ ਚੰਦਰ ਆਰੀਆ ਦੀ ਸੰਸਦੀ ਉਮੀਦਵਾਰੀ ਵੀ ਖੁੱਸੀ

On Punjab