PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਫੋਰੈਂਸਿਕ ਟੀਮ ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ’ਤੇ ਪਹੁੰਚੀ

ਅਹਿਮਦਾਬਾਦ: ਬੀਤੇ ਦਿਨ ਲੰਡਨ ਜਾਣ ਵਾਲੀ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਇੱਕ ਦਿਨ ਬਾਅਦ ਫੋਰੈਂਸਿਕ ਟੀਮ ਅੱਜ ਅਹਿਮਦਾਬਾਦ ਵਿੱਚ ਜਹਾਜ਼ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਹਿਮਦਾਬਾਦ ਹਵਾਈ ਅੱਡੇ ’ਤੇ ਪਹੁੰਚੇ ਅਤੇ ਏਅਰ ਇੰਡੀਆ ਦੀ ਉਡਾਣ AI171 ਦੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਹੈ। ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਨੇ ਵਧੇਰੇ ਜਾਣਕਾਰੀ ਪ੍ਰਦਾਨ ਕਰਨ ਲਈ ਇੱਕ ਯਾਤਰੀ ਹੌਟਲਾਈਨ ਨੰਬਰ 1800 5691 444 ਸਥਾਪਤ ਕੀਤਾ ਹੈ। ਟਾਟਾ ਸਮੂਹ ਨੇ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਐਡ ਰਿਲਾਂਇਸ ਵੱਲੋਂ ਸੰਭਵ ਮਦਦ ਤਿਆਰ: ਦੇਸ਼ ਦੇ ਉੱਘੇ ਕਾਰੋਬਾਰੀ ਮੁਕੇਸ਼ ਅੰਬਾਨੀ ਨੇ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰਾਹਤ ਕਾਰਜਾਂ ਵਿੱਚ ਪੂਰੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ। ਰਿਲਾਂਇਸ ਇੰਡਸਟਰੀਜ਼ ਦੇ ਚੇਅਰਮੈਨ ਅੰਬਾਨੀ ਨੇ ਇਕ ਬਿਆਨ ਵਿਚ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਨੀਤਾ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਕਾਰਨ ਕਾਫੀ ਦੁਖੀ ਹਨ। ਉਨ੍ਹਾਂ ਕਿਹਾ, ‘‘ ਇਸ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਲਈ ਉਹ ਸੰਵੇਦਨਾ ਪਰਗਟ ਕਰਦੇ ਹਨ। ਇਸ ਦੁੱਖ ਦੀ ਘੜੀ ਵਿੱਚ ਰਿਲਾਂਇਸ ਹਰ ਸੰਭਵ ਮਦਦ ਲਈ ਤਿਆਰ ਹੈ।’’

Related posts

ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਮੈਡੀਕਲ ਗ੍ਰਾਊਂਡ ‘ਤੇ ਜਮਾਨਤ ਦੀ ਅਰਜ਼ੀ ਖਾਰਿਜ

On Punjab

ਹਿਮਾਚਲ: ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁਖ ਰਾਮ ਦਾ ਦਿਹਾਂਤ, ਦਿੱਲੀ ਦੇ ਏਮਜ਼ ‘ਚ ਲਿਆ ਆਖਰੀ ਸਾਹ

On Punjab

ਚੀਨ-ਭਾਰਤ ਤਣਾਅ ‘ਤੇ ਬੋਲੇ ਅਮਿਤ ਸ਼ਾਹ-ਕੋਈ ਇਕ ਇੰਚ ਵੀ ਸਾਡੀ ਜ਼ਮੀਨ ਨਹੀਂ ਲੈ ਸਕਦਾ

On Punjab