ਬਟਾਲਾ: ਬੁੱਧਵਾਰ ਦੀ ਦੇਰ ਸ਼ਾਮ ਇਥੋਂ ਬਟਾਲਾ ਦੇ ਅਲੀਵਾਲ ਨੇੜੇ ਪੁਲਿਸ ਅਤੇ ਬਦਮਾਸ਼ ਵਿਚਕਾਰ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ‘ਚ ਬਦਮਾਸ਼ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਇਆ ਹੈ। ਘਟਨਾ ਵਾਲੀ ਥਾਂ ‘ਤੇ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐੱਸਐੱਸਪੀ ਬਟਾਲਾ ਡਾਕਟਰ ਮਹਿਤਾਬ ਸਿੰਘ ਪੁੱਜੇ ਹਨ । ਜਾਣਕਾਰੀ ਅਨੁਸਾਰ ਮੁਲਜ਼ਮ ਗੋਲ਼ੀਕਾਂਡ ਅਤੇ ਹੈਰੋਇਨ ਤਸਕਰੀ ਦੇ ਮਾਮਲੇ ਨਾਲ ਜੁੜਿਆ ਹੋਇਆ ਹੈ।

