80.92 F
New York, US
July 21, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਟਾਲਾ ਵਿੱਚ ਸੜਕੀ ਵਿਵਾਦ ਬਾਅਦ ਦੋ ਧਿਰਾਂ ਦਰਮਿਆਨ ਗੋਲੀਬਾਰੀ; ਇੱਕ ਦੀ ਮੌਤ, ਦੋ ਜ਼ਖ਼ਮੀ

ਬਟਾਲਾ-  ਇੱਥੋਂ ਦੇ ਭੀੜ-ਭੜੱਕੇ ਵਾਲੇ ਖੇਤਰ ਸਿੰਬਲ ਚੌਂਕ ਨੇੜੇ ਅੱਜ ਦੋ ਧਿਰਾਂ ਦਰਮਿਆਨ ਸੜਕੀ ਵਿਵਾਦ ਤੋਂ ਬਾਅਦ ਚੱਲੀਆਂ ਗੋਲੀਆਂ ਕਾਰਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਸਰੀ ਧਿਰ ਦੇ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਦੀਪਇੰਦਰ ਸਿੰਘ ਵਾਸੀ ਸ਼ੁਕਰਪੁਰਾ (ਬਟਾਲਾ) ਵਜੋਂ ਹੋਈ ਹੈ, ਜੋ ਕਿ ਇੱਕ ਨਸ਼ਾ ਛੁਡਾਊ ਕੇਂਦਰ ਚਲਾ ਰਿਹਾ ਸੀ।

ਪ੍ਰਤੱਖਦਰਸ਼ੀਆਂ ਅਨੁਸਾਰ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਉੱਤੇ ਕਈ ਰਾਊਂਡ ਫਾਇਰ ਕੀਤੇ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਈਨਜ਼ ਦੇ ਮੁਖੀ ਆਪਣੀ ਪੁਲੀਸ ਪਾਰਟੀ ਸਮੇਤ ਤੁਰੰਤ ਮੌਕੇ ‘ਤੇ ਪਹੁੰਚੇ। ਉਪਰੰਤ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਹੋਰ ਉੱਚ ਪੁਲੀਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਅਤੇ ਦੋਵਾਂ ਜ਼ਖ਼ਮੀਆਂ ਨੂੰ ਵੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

ਜ਼ਖ਼ਮੀਆਂ ਦੀ ਪਛਾਣ ਜਗਜੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਬਟਾਲਾ ਵਿੱਚ ਹੀ ਗਨ ਹਾਊਸ (Gun House) ਚਲਾਉਂਦੇ ਹਨ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਦੋਵਾਂ ਧਿਰਾਂ ਦੀ ਕੋਈ ਪੁਰਾਣੀ ਰੰਜਿਸ਼ ਸਾਹਮਣੇ ਨਹੀਂ ਆਈ ਹੈ। ਪਤਾ ਲੱਗਾ ਹੈ ਕਿ ਗੱਡੀ ਨੂੰ ਰਸਤਾ ਦੇਣ ਦੇ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਦਰਮਿਆਨ ਵਿਵਾਦ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਦੇ ਵਿਅਕਤੀਆਂ ਨੇ ਆਪਣੇ ਲਾਇਸੰਸੀ ਹਥਿਆਰਾਂ ਨਾਲ ਇੱਕ-ਦੂਸਰੇ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਇੱਕ ਨੌਜਵਾਨ ਦੀਪਇੰਦਰ ਸਿੰਘ ਦੇ ਸਿਰ ਅਤੇ ਮੂੰਹ ‘ਤੇ ਗੋਲੀਆਂ ਲੱਗਣ ਕਰਕੇ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਸਰੀ ਧਿਰ ਦੇ ਜਗਜੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੁਲੀਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਦੋਵਾਂ ਧਿਰਾਂ ਦੇ ਵਿਅਕਤੀਆਂ ਦੇ ਬਿਆਨ ਦਰਜ ਕਰਨ ਉਪਰੰਤ ਮੁਕੱਦਮਾ ਦਰਜ ਕੀਤਾ ਜਾਵੇਗਾ। ਦੂਸਰੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਬਟਾਲਾ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਪੁਲੀਸ ਦਾ ਕਿਸੇ ਨੂੰ ਕੋਈ ਡਰ ਨਹੀਂ ਰਿਹਾ।

Related posts

Queen Elizabeth II state funeral: ਮਹਾਰਾਣੀ ਐਲਿਜ਼ਾਬੈਥ II ਦਾ ਸਸਕਾਰ, 10 ਦਿਨਾਂ ‘ਚ ਪੂਰੀਆਂ ਹੋਣਗੀਆਂ ਸ਼ਾਹੀ ਰਸਮਾਂ

On Punjab

ਅੰਮ੍ਰਿਤਸਰ ਗ੍ਰਨੇਡ ਲਾਬਿੰਗ ਘਟਨਾ ਅਮਰੀਕਾ ਅਧਾਰਿਤ ਦਹਿਸ਼ਤਗਰਦ ਹੈਪੀ ਪਾਸੀਆ ਦੇ ਦੋ ਗੁਰਗੇ ਕਾਬੂ

On Punjab

ਕਰਨਲ ਬਾਠ ਮਗਰੋਂ ਹੁਣ ਸੁਖਬੀਰ ਬਾਦਲ ਨੇ ਪੰਜਾਬ ਪੁਲੀਸ ਦੀ ਜਾਂਚ ’ਤੇ ਸਵਾਲ ਚੁੱਕੇ

On Punjab