PreetNama
ਰਾਜਨੀਤੀ/Politics

ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਰਾਹਤ, ਵਿਵਾਦਿਤ ਪੋਸਟਰ ਤੇ ਬੇਅਦਬੀ ਮਾਮਲਿਆਂ ‘ਚ ਮਿਲੀ ਜ਼ਮਾਨਤ

2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ।

ਬੇਅਦਬੀ ਮਾਮਲੇ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ ਅਤੇ ਇਸ ਮਾਮਲੇ ਵਿੱਚ ਉਸ ਨੇ ਹੇਠਲੀ ਅਦਾਲਤ ਵਿੱਚ ਜ਼ਮਾਨਤੀ ਬਾਂਡ ਵੀ ਭਰਿਆ ਹੋਇਆ ਹੈ ਜਦਕਿ ਬਾਕੀ ਦੋਵੇਂ ਕੇਸਾਂ ਵਿੱਚ ਜ਼ਮਾਨਤ ਲਈ ਡੇਰਾ ਮੁਖੀ ਨੇ ਪਟੀਸ਼ਨ ਦਾਇਰ ਕੀਤੀ ਸੀ।

Related posts

ਛੱਤੀਸਗੜ੍ਹ: 28.50 ਲੱਖ ਦੇ ਇਨਾਮੀ 14 ਨਕਸਲੀਆਂ ਸਮੇਤ 24 ਨੇ ਆਤਮ ਸਮਰਪਣ ਕੀਤਾ

On Punjab

ਕੈਪਟਨ ਨੂੰ ਸਤਾਅ ਰਹੀ ਕੋਲੇ-ਖਾਦ ਦੀ ਚਿੰਤਾ, ਕਿਸਾਨਾਂ ਨੂੰ ਰੇਲਵੇ ਟ੍ਰੈਕ ਖਾਲੀ ਕਰਨ ਦੀ ਅਪੀਲ

On Punjab

ਪਟਿਆਲਾ ਜ਼ਿਲ੍ਹੇ ਦੀ ਬਾਦਸ਼ਾਹਪੁਰ ਚੌਕੀ ਨੇੜੇ ਧਮਾਕਾ

On Punjab