PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਬਸਪਾ ਆਗੂ ਦੀ ਗੋਲੀ ਮਾਰ ਕੇ ਹੱਤਿਆ

ਅੰਬਾਲਾ-ਹਰਿਆਣਾ ਦੇ ਅੰਬਾਲਾ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਇਕ ਨੇਤਾ ਦੀ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬਸਪਾ ਆਗੂ ਹਰਬਿਲਾਸ ਸਿੰਘ ਰੱਜੂਮਾਜਰਾ ਅਤੇ ਦੋ ਦੋਸਤਾਂ ਪੁਨੀਤ ਅਤੇ ਗੁਗਲ ਦੇ ਨਾਲ ਸ਼ੁੱਕਰਵਾਰ ਸ਼ਾਮ ਨੂੰ ਆਪਣੀ ਕਾਰ ਵਿੱਚ ਸਵਾਰ ਸਨ, ਜਿਸ ਦੌਰਾਨ ਇਹ ਹਮਲਾ ਹੋਇਆ। ਆਗੂ ਦੇ ਸਾਥੀ ਪੁਨੀਤ ਨੂੰ ਵੀ ਗੋਲੀਆਂ ਲੱਗੀਆਂ।

ਹਮਲੇ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਜਿੱਥੇ ਹਰਬਿਲਾਸ ਨੇ ਦੇਰ ਰਾਤ ਦਮ ਤੋੜ ਦਿੱਤਾ ਜਦਕਿ ਪੁਨੀਤ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਪੁਲੀਸ ਨੇ ਦੱਸਿਆ ਕਿ ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਨਰਾਇਣਗੜ੍ਹ ਦੇ ਐੱਸਐੱਚਓ ਲਲਿਤ ਕੁਮਾਰ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਦੇ ਐਸਪੀ ਐਸ ਭੋਰੀਆ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਪੁਲੀਸ ਟੀਮ ਦਾ ਗਠਨ ਕੀਤਾ ਗਿਆ ਹੈ। ਅੰਬਾਲਾ ਸਥਿਤ ਬਸਪਾ ਆਗੂਆਂ ਨੇ ਮੰਗ ਕੀਤੀ ਹੈ ਕਿ ਪੁਲੀਸ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਫੜਨ ਲਈ ਹਰ ਸੰਭਵ ਯਤਨ ਕਰੇ। ਜ਼ਿਕਰਯੋਗ ਹੈ ਕਿ ਰੱਜੂਮਾਜਰਾ ਨੇ ਪਿਛਲੇ ਸਾਲ ਨਾਰਾਇਣਗੜ੍ਹ ਤੋਂ ਵਿਧਾਨ ਸਭਾ ਚੋਣ ਲੜੀ ਸੀ।

Related posts

ਮੋਦੀ ਸਰਕਾਰ ਦਾ ਵੱਡਾ ਐਕਸ਼ਨ, 12 ਸੀਨੀਅਰ ਅਫਸਰਾਂ ਦੀ ਛੁੱਟੀ

On Punjab

ਪੁਣੇ ਪੌਸ਼ ਮਾਮਲੇ ’ਚ 17 ਸਾਲਾ ਮੁਲਜ਼ਮ ਖ਼ਿਲਾਫ਼ ਨਾਬਾਲਗ ਵਜੋਂ ਚੱਲੇਗਾ ਮੁਕੱਦਮਾ

On Punjab

Farmers Protest : ‘ਥਾਂ ਖਾਲੀ ਕਰੋ’ ਦੀ ਨਾਅਰੇਬਾਜ਼ੀ ਕਰਦਿਆਂ ਸਿੰਘੂ ਬਾਰਡਰ ਪਹੁੰਚੇ ਵੱਡੀ ਗਿਣਤੀ ‘ਚ ਸਥਾਨਕ ਲੋਕ

On Punjab