56.07 F
New York, US
October 20, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਹਿਬਲ ਕਲਾਂ ਗੋਲੀਕਾਂਡ: Sukhbir Badal ਤੋਂ ਸਵਾ ਦੋ ਘੰਟੇ ਹੋਈ ਪੁੱਛਗਿੱਛ

ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਚੰਡੀਗੜ੍ਹ ਵਿਖੇ ਪੇਸ਼ ਹੋਏ। ਵਿਸ਼ੇਸ਼ ਜਾਂਚ ਟੀਮ ਵੱਲੋਂ ਸੁਖਬੀਰ ਸਿੰਘ ਬਾਦਲ ਤੋਂ ਸਵਾ ਦੋ ਘੰਟੇ ਦੇ ਕਰੀਬ ਪੁੱਛਗਿੱਛ ਕੀਤੀ ਗਈ। ਸੁਖਬੀਰ ਬਾਦਲ ਨੇ ਐੱਸ ਆਈ ਟੀ ਅੱਗੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ਰਮਾਨ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ, ਪਰ ਅਕਾਲੀ ਦਲ ਨਾ ਕਦੇ ਦਬੇਗਾ ਅਤੇ ਨਾ ਹੀ ਝੁਕੇਗਾ।

ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਕੀਤਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਜਿੰਨੀ ਵਾਰ ਵੀ ਉਨ੍ਹਾਂ ਨੂੰ ਬੁਲਾਇਆ ਜਾਵੇਗਾ, ਉਹ ਹਮੇਸ਼ਾ ਜਾਂਚ ਟੀਮ ਅੱਗੇ ਪੇਸ਼ ਜ਼ਰੂਰ ਹੋਣਗੇ। ਦੱਸ ਦਈਏ ਕਿ ਐੱਸ ਆਈ ਟੀ ਨੇ ਉਨ੍ਹਾਂ ਨੂੰ ਰਸਮੀ ਨੋਟਿਸ ਜਾਰੀ ਕਰਕੇ ਅੱਜ 20 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਪੁਲੀਸ ਅਫ਼ਸਰਜ਼ ਇੰਸਟੀਚਿਊਟ, ਸੈਕਟਰ-32, ਚੰਡੀਗੜ੍ਹ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਵੀ ਮੌਜੂਦ ਰਹੇ।

ਉੱਥੇ ਹੀ ਸੁਖਬੀਰ ਬਾਦਲ ਨੇ ਐੱਸ ਆਈ ਟੀ ਕੋਲ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਇਸ ਮਾਮਲੇ ਵਿੱਚ ਸਿਆਸਤ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ, ਜਿਸ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਵੱਲੋਂ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ। ਸੁਖਬੀਰ ਨੇ ਕਿਹਾ ਕਿ ਪੰਜਾਬ ਵਿੱਚ ਸਿਰਫ਼ ਪੰਜਾਬੀਆਂ ਦਾ ਰਾਜ ਹੋਵੇਗਾ ਅਤੇ ਆਗਾਮੀ ਚੋਣਾਂ ਵਿੱਚ ਕਾਂਗਰਸ ਤੇ ‘ਆਪ’ ਦਾ ਸਫ਼ਾਇਆ ਹੋ ਜਾਵੇਗਾ।

ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਗਠਿਤ ਐੱਸ ਆਈ ਟੀ ਲਗਾਤਾਰ ਸਬੂਤਾਂ ਨੂੰ ਖੰਗਾਲ ਰਹੀ ਹੈ ਅਤੇ ਇਸੇ ਲੜੀ ਤਹਿਤ ਹੁਣ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਗਈ ਹੈ।

Related posts

ਸਰਹੱਦ ਪਾਰੋਂ ਤਸਕਰੀ; ਨੌਂ ਕਿਲੋ ਹੈਰੋਇਨ ਸਣੇ ਛੇ ਨਸ਼ਾ ਤਸਕਰ ਗ੍ਰਿਫ਼ਤਾਰ

On Punjab

ਨਿਊਜ਼ੀਲੈਂਡ ਦੇ ਕਿਸਾਨਾਂ ਦਾ ਸ਼ਹਿਰਾਂ ‘ਚ ਟਰੈਕਟਰਾਂ ਨਾਲ ਰੋਸ ਪ੍ਰਦਰਸ਼ਨ

On Punjab

ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲ

On Punjab