PreetNama
ਫਿਲਮ-ਸੰਸਾਰ/Filmy

ਬਾਲੀਵੁੱਡ ਨੂੰ ਲੱਗਾ ਇਕ ਹੋਰ ਵੱਡਾ ਝਟਕਾ

ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸਰੋਜ ਖਾਨ ਨੇ ਸ਼ੁੱਕਰਵਾਰ ਦੇਰ ਰਾਤ 1 ਵਜ ਕੇ 52 ਮਿੰਟ ‘ਤੇ ਆਖਰੀ ਸਾਹ ਲਏ। ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਕਾਰਨ 20 ਜੂਨ ਨੂੰ ਬਾਂਦਰਾ ਸਥਿਤ ਗੁਰੂ ਨਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਸਰੋਜ ਖਾਨ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ ਸੀ ਪਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਬੀਤੀ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜੀ ਤੇ ਦਿਲ ਦਾ ਦੌਰਾ ਪੈਣ ਕਾਰਨ ਸਰੋਜ ਖਾਨ ਦੀ ਮੌਤ ਹੋ ਗਈ। ਉਨ੍ਹਾਂ ਦਾ ਜਨਮ 22 ਨਵੰਬਰ, 1948 ‘ਚ ਨਿਰਮਲਾ ਨਾਗਪਾਲ ਦੇ ਰੂਪ ‘ਚ ਹੋਇਆ ਸੀ।

ਬਤੌਰ ਬੱਚਾ ਕਲਾਕਾਰ ਉਨ੍ਹਾਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਤਿੰਨ ਸਾਲ ਦੀ ਉਮਰ ‘ਚ ਉਨ੍ਹਾਂ ਕੰਮ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ 50ਵੇਂ ਦਹਾਕੇ ‘ਚ ਉਨ੍ਹਾਂ ਕਈ ਬਾਲੀਵੁੱਡ ਫਿਲਮਾਂ ‘ਚ ਬਤੌਰ ਬੈਕਗਰਾਊਂਡ ਡਾਂਸਰ ਕੰਮ ਕੀਤਾ। ਬਾਅਦ ‘ਚ ਉਨ੍ਹਾਂ ਕੋਰੀਓਗ੍ਰਾਫਰ ਬੀ ਸੋਹਨਲਾਲ ਤੋਂ ਟ੍ਰੇਨਿੰਗ ਲਈ ਅਤੇ ‘ਗੀਤਾ ਮੇਰਾ ਨਾਂਅ’ ਤੋਂ ਕੋਰੀਓਗ੍ਰਾਫਰ ਦੇ ਤੌਰ ‘ਤੇ ਆਪਣਾ ਕਰੀਅਰ ਸ਼ੁਰੂ ਕੀਤਾ।

Related posts

ਜਾਣੋ ਕੌਣ ਹੈ ਦੀਪ ਸਿੱਧੂ ਦੀ ਗਰਲਫ੍ਰੈਂਡ ਰੀਨਾ ਰਾਏ, ਲਾਲ ਕਿਲੇ ਦੀ ਹਿੰਸਾ ਦੌਰਾਨ ਚਰਚਾ ‘ਚ ਆਈ ਸੀ

On Punjab

ਅਦਾਕਾਰਾ ਤੱਬੂ ਨੇ ਅਜੈ ਦੇਵਗਨ ਬਾਰੇ ਕੀਤਾ ਇਹ ਖੁਲਾਸਾ

On Punjab

Bigg Boss 14 : ਫਿਰ ਪਰਤਿਆ ਰਾਖੀ ਸਾਵੰਤ ਦਾ ਧਮਾਕੇਦਾਰ Entertainment, ਐਕਟਰੈੱਸ ਦੀਆਂ ਇਹ ਹਰਕਤਾਂ ਦੇਖ ਕੇ ਤੁਹਾਡਾ ਵੀ ਹਾਸਾ ਨਹੀਂ ਰੁਕੇਗਾ

On Punjab