PreetNama
ਰਾਜਨੀਤੀ/Politics

ਬਿਕਰਮ ਮਜੀਠੀਆ ਦੀ ਕੋਠੀ ‘ਚ ਮੋਹਾਲੀ ਪੁਲਿਸ ਵੱਲੋਂ ਛਾਪੇਮਾਰੀ, ਗ੍ਰਿਫ਼ਤਾਰੀ ਲਈ ਭਾਲ ਜਾਰੀ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਅੰਮ੍ਰਿਤਸਰ ਦੇ ਗਰੀਨ ਐਵੇਨਿਊ ‘ਚ ਸਥਿਤ ਕੋਠੀ ਉੱਤੇ ਮੋਹਾਲੀ ਪੁਲਿਸ ਵੱਲੋਂ ਸਵੇਰੇ ਰੇਡ ਕੀਤੀ ਗਈ। ਇਹ ਰੇਡ ਇੰਸਪੈਕਟਰ ਕੈਲਾਸ਼ ਦੀ ਅਗਵਾਈ ਵਿਚ ਕੀਤੀ ਗਈ ਅਤੇ ਕੋਠੀ ਦਾ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕੋਠੀ ਵਿਚੋਂ ਕੁਝ ਵੀ ਨਾ ਮਿਲਣ ‘ਤੇ ਪੁਲਿਸ ਨੂੰ ਖਾਲੀ ਹੱਥ ਵਾਪਸ ਜਾਣਾ ਪਿਆ। ਪੁਲਿਸ ਕਰੀਬ ਇਕ ਘੰਟਾ ਉਨ੍ਹਾਂ ਦੀ ਕੋਠੀ ‘ਚ ਰਹੀ। ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਦੀ ਪੰਜਾਬ ਅਤੇ ਹਾਈ ਕੋਰਟ ‘ਚੋਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਭਾਲ ਕਰ ਰਹੀ ਹੈ।

Related posts

ਜੇਲ੍ਹ ਬੰਦ ਗੈਂਗਸਟਰ ਕਾਲਾ ਜਠੇੜੀ ਦੀ ਆਈਵੀਐੱਫ ਪ੍ਰਕਿਰਿਆ ਹੋਈ ਸੰਪੰਨ

On Punjab

‘ਹੰਕਾਰ, ਝੂਠ, ਨਿਰਾਸ਼ਾਵਾਦ ਤੇ ਅਗਿਆਨਤਾ ਨਾਲ ਖੁਸ਼ ਰਹਿਣ ਉਹ ਲੋਕ…’, ਹਿੰਦੀ ਹਾਰਟਲੈਂਡ ‘ਚ ਜਿੱਤ ਤੋਂ ਬਾਅਦ ਪੀਐਮ ਮੋਦੀ ਦਾ ਵਿਰੋਧੀ ਧਿਰ ‘ਤੇ ਹਮਲਾ.

On Punjab

ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਕੈਰੇਬਿਆਈ ਮੁਲਕ ’ਚ ਹੋਈ ਲਾਪਤਾ

On Punjab